15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਕਿਯੂ ਡਕੌਂਦਾ ਵਲੋਂ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਅੱਜ ਦੇ ਪੰਜਾਬ ਬੰਦ ਨੂੰ ਦਿੱਤਾ ਪੂਰਨ ਸਮਰਥਨ

ਮਹਿਲ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਖ਼ਿਲਾਫ਼ ਇਨਸਾਫ਼ ਦੀ ਮੰਗ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਹਰਦਾਸਪੁਰਾ ਵਿਖੇ ਪੰਜਾਬ ਸਰਕਾਰ ਵਿਰੁੱਧ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਸੂਬੇ ਵਿਚ ਵਗ ਰਹੇ ਚਿੱਟੇ ਵਰਗੇ ਘਾਤਕ ਨਸ਼ਿਆਂ ਦੇ ਛੇਵੇਂ ਦਰਿਆ ਖ਼ਿਲਾਫ਼ ਮੋਹਰੀ ਹੋ ਕੇ ਆਵਾਜ਼ ਬੁਲੰਦ ਕਰ ਰਿਹਾ ਸੀ।

ਅਜੀਤ ਡੈਸਕ 15-10-2026
ਮਹਿਲ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਖ਼ਿਲਾਫ਼ ਇਨਸਾਫ਼ ਦੀ ਮੰਗ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਹਰਦਾਸਪੁਰਾ ਵਿਖੇ ਪੰਜਾਬ ਸਰਕਾਰ ਵਿਰੁੱਧ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਸੂਬੇ ਵਿਚ ਵਗ ਰਹੇ ਚਿੱਟੇ ਵਰਗੇ ਘਾਤਕ ਨਸ਼ਿਆਂ ਦੇ ਛੇਵੇਂ ਦਰਿਆ ਖ਼ਿਲਾਫ਼ ਮੋਹਰੀ ਹੋ ਕੇ ਆਵਾਜ਼ ਬੁਲੰਦ ਕਰ ਰਿਹਾ ਸੀ। ਆਗੂਆਂ ਨੇ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਤਿੱਖਾ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ 15 ਅਕਤੂਬਰ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਵੀ ਕੀਤਾ।
ਪਿਛਲੀ ਖ਼ਬਰ ਪੁਲਿਸ ਨੇ ਤਪਾ-ਤਾਜੋ ਕੈਂਚੀਆਂ ’ਤੇ ਕੀਤੀ ਬੈਰੀਕੇਡਿੰਗ ਅਗਲੀ ਖ਼ਬਰ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਵਹਿਸ਼ੀ ਜਬਰ ਵਿਰੁੱਧ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।