ਗਹਿਲ ਕਾਲਜ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ’ਚ ਮਾਰੀ ਬਾਜ਼ੀ
ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸਕੂਲ ਗਹਿਲ (ਬਰਨਾਲਾ) ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਭਾਸ਼ਾ ਵਿਭਾਗ ਬਰਨਾਲਾ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਲੈਕ: ਹਰਮੀਤ ਕੌਰ ਸਿੱਧੂ ( ਡਾ:) ਨੇ ਦਿੱਤੀ ਤੇ ਦੱਸਿਆ ਕਿ ਇਸ ਸ਼ਾਨਦਾਰ ਪ੍ਰਾਪਤੀ ਸਦਕਾ ਕਮਲਪ੍ਰੀਤ ਕੌਰ ਦੀ ਚੋਣ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਈ ਹੈ।
ਅਜੀਤ ਡੈਸਕ
15-10-2026