17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਜੀਲੈਂਸ ਬਿਊਰੋ ਵਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਖਨੌਰੀ, 16 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਨੇੜਲੇ ਪਿੰਡ ਸ਼ੇਰਗੜ੍ਹ ਵਿਖੇ ਡਿਸਪੈਂਸਰੀ ਨੂੰ ਆਮ ਆਦਮੀ ਕਲੀਨਿਕ ਵਿੱਚ ਤਬਦੀਲ ਕਰਨ ਲਈ ਕਰਵਾਏ ਗਏ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਹੋ ਗਏ ਹਨ। ਪਿੰਡ ਵਾਸੀਆਂ ਅਨੁਸਾਰ, ਕਲੀਨਿਕ ਦੇ ਉਦਘਾਟਨ ਤੋਂ ਅਗਲੇ ਹੀ ਦਿਨ ਹੋਈ ਬਰਸਾਤ ਦੌਰਾਨ ਛੱਤ ਵਿੱਚੋਂ ਪਾਣੀ ਟਪਕਣ ਲੱਗ ਪਿਆ।

ਅਜੀਤ ਡੈਸਕ 17-10-2026
ਖਨੌਰੀ, 16 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਨੇੜਲੇ ਪਿੰਡ ਸ਼ੇਰਗੜ੍ਹ ਵਿਖੇ ਡਿਸਪੈਂਸਰੀ ਨੂੰ ਆਮ ਆਦਮੀ ਕਲੀਨਿਕ ਵਿੱਚ ਤਬਦੀਲ ਕਰਨ ਲਈ ਕਰਵਾਏ ਗਏ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਹੋ ਗਏ ਹਨ। ਪਿੰਡ ਵਾਸੀਆਂ ਅਨੁਸਾਰ, ਕਲੀਨਿਕ ਦੇ ਉਦਘਾਟਨ ਤੋਂ ਅਗਲੇ ਹੀ ਦਿਨ ਹੋਈ ਬਰਸਾਤ ਦੌਰਾਨ ਛੱਤ ਵਿੱਚੋਂ ਪਾਣੀ ਟਪਕਣ ਲੱਗ ਪਿਆ। ਉਨ੍ਹਾਂ ਸਰਕਾਰੀ ਗਰਾਂਟ ਦੀ ਵਰਤੋਂ ਅਤੇ ਨਿਰਮਾਣ ਕਾਰਜ ਦੀ ਗੁਣਵੱਤਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਜਸਵੰਤ ਸਿੰਘ ਜੰਬਰ, ਕਰਮਜੀਤ ਸਿੰਘ ਸਿੱਧੂ, ਨਰਿੰਦਰ ਸਿੰਘ ਮੱਤਾ ਅਤੇ ਹੋਰਨਾਂ ਨੇ ਕਿਹਾ ਕਿ ਪਹਿਲਾਂ ਵੀ ਗਰਾਂਟ ਦੀ ਵਰਤੋਂ ਨੂੰ ਲੈ ਕੇ ਸਵਾਲ ਉਠਾਏ ਗਏ ਸਨ, ਪਰ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ। ਉਨ੍ਹਾਂ ਮੰਗ ਕੀਤੀ ਕਿ ਮਨਜ਼ੂਰਸ਼ੁਦਾ ਰਕਮ, ਟੈਂਡਰ ਅਤੇ ਕੰਮ ਦੀ ਗੁਣਵੱਤਾ ਦੀ ਜਾਂਚ ਕਰਵਾ ਕੇ ਰਿਕਾਰਡ ਜਨਤਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਲੀਨਿਕ ਵਿੱਚ ਫਰਨੀਚਰ ਸਮੇਤ ਕੁਝ ਸਮਾਨ ਆਉਣਾ ਹਾਲੇ ਬਾਕੀ ਹੈ। ਸਬੰਧਤ ਜੇ.ਈ. ਰਵੀ ਨੇ ਦੱਸਿਆ ਕਿ ਹੈਲਥ ਮਿਸ਼ਨ ਵੱਲੋਂ ਇਸ ਕੰਮ ਲਈ 27 ਲੱਖ ਰੁਪਏ ਦੀ ਗਰਾਂਟ ਮਿਲੀ ਸੀ ਅਤੇ 26 ਲੱਖ 94 ਹਜ਼ਾਰ ਰੁਪਏ ਵਿੱਚ ਟੈਂਡਰ ਹੋਇਆ ਸੀ। ਉਨ੍ਹਾਂ ਅਨੁਸਾਰ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਸਿਰਫ਼ ਫਰਨੀਚਰ ਆਉਣਾ ਬਾਕੀ ਹੈ। ਹੁਣ ਦੇਖਣਾ ਹੋਵੇਗਾ ਕਿ ਵਿਭਾਗ ਵੱਲੋਂ ਪਿੰਡ ਵਾਸੀਆਂ ਦੇ ਇਤਰਾਜ਼ਾਂ ਅਤੇ ਛੱਤ ਵਿੱਚੋਂ ਪਾਣੀ ਟਪਕਣ ਦੇ ਮਾਮਲੇ ਦੀ ਜਾਂਚ ਕਰਵਾਈ ਜਾਂਦੀ ਹੈ ਜਾਂ ਨਹੀਂ।
ਪਿਛਲੀ ਖ਼ਬਰ ਯੂਥ ਕਾਂਗਰਸ ਵਲੋਂ ਅਰੁਣ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਧਨੌਲਾ ਮੰਡੀ ਅੰਦਰ ਰੋਸ ਮੁਜ਼ਾਹਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਜੰਗ ਵਿਚ ਨਿੱਤਰੇਗਾ-ਹਰਪ੍ਰੀਤ ਸਿੰਘ ਰਾਜੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।