ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ
ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰੂਹਾਨੀ ਨੇ ਕਰਾਟੇ ਚੈਂਪੀਅਨਸ਼ਿਪ ਦੇ ਅੰਡਰ-24 ਕਿੱਲੋਗਰਾਮ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ।
ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰੂਹਾਨੀ ਨੇ ਕਰਾਟੇ ਚੈਂਪੀਅਨਸ਼ਿਪ ਦੇ ਅੰਡਰ-24 ਕਿੱਲੋਗਰਾਮ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਉਸ ਨੇ 10 ਹਜ਼ਾਰ ਰੁਪਏ ਨਕਦ ਇਨਾਮ ਵੀ ਪ੍ਰਾਪਤ ਕੀਤਾ। ਇਸੇ ਤਰ੍ਹਾਂ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਅਥਲੈਟਿਕਸ ਮੁਕਾਬਲਿਆਂ ਵਿਚ ਸਕੂਲ ਦੇ ਬਾਰ੍ਹਵੀਂ ਜਮਾਤ (ਆਰਟਸ) ਦੇ ਵਿਦਿਆਰਥੀ ਮਨਿੰਦਰ ਸਿੰਘ ਨੇ ਜੈਵਲਿਨ ਥਰੋਅ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਚੋਣ ਕਰਵਾਈ। ਉਸ ਦੀ ਇਸ ਪ੍ਰਾਪਤੀ ਨੇ ਸਕੂਲ ਦਾ ਮਾਣ ਹੋਰ ਵਧਾਇਆ ਹੈ। ਸਕੂਲ ਦੀ ਪ੍ਰਿੰਸੀਪਲ ਮੋਨਿਕਾ ਗਰਗ ਨੇ ਦੋਵਾਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਸਮੂਹ ਸਟਾਫ਼ ਨੇ ਵੀ ਦੋਵਾਂ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।