ਸਟੈਨਫੋਰਡ ਸਕੂਲ ਵਲੋਂ ਨਸ਼ਾ ਮੁਕਤੀ ਮੁਹਿੰਮ ਨੂੰ ਲੈ ਕੇ ਅੱਧੀ ਦਰਜਨ ਪਿੰਡਾਂ ’ਚ ਜਾਗਰੂਕਤਾ ਰੈਲੀ ਕੱਢੀ
ਟੱਲੇਵਾਲ, 17 ਅਕਤੂਬਰ (ਸੋਨੀ ਚੀਮਾ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਲੋਂ ਨੌਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਅਤੇ ਸਮਾਜ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਸਕੂਲ ਦੇ ਚੇਅਰਮੈਨ ਚਮਕੌਰ ਸਿੰਘ ਗਰੇਵਾਲ, ਸਕੱਤਰ ਪਰਮਜੀਤ ਕੌਰ ਗਰੇਵਾਲ, ਮੈਨੇਜਿੰਗ ਡਾਇਰੈਕਟਰ ਡਾ: ਤਪਿੰਦਰ ਸਿੰਘ ਗਰੇਵਾਲ, ਪ੍ਰਿੰਸੀਪਲ ਸਿੰਪਲ ਠਾਕੁਰ ਦੀ ਅਗਵਾਈ ਹੇਠ ਕੱਢੀ ਗਈ। ਇਸ ਰੈਲੀ ਨੇ ਇਲਾਕੇ ਦੇ ਪਿੰਡ ਚੀਮਾ, ਬਖਤਗੜ੍ਹ, ਪੱਖੋ ਕੈਂਚੀਆਂ, ਭੋਤਨਾ ਤੋਂ ਇਲਾਵਾ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ।
ਕ
ਕੈਂਪ ਦੌਰਾਨ 68 ਖ਼ੂਨਦਾਨੀਆਂ ਨੇ ਕੀਤਾ ਖ਼ੂਨਦਾਨ
18-10-2026
ਟੱਲੇਵਾਲ, 17 ਅਕਤੂਬਰ (ਸੋਨੀ ਚੀਮਾ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਲੋਂ ਨੌਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਅਤੇ ਸਮਾਜ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਸਕੂਲ ਦੇ ਚੇਅਰਮੈਨ ਚਮਕੌਰ ਸਿੰਘ ਗਰੇਵਾਲ, ਸਕੱਤਰ ਪਰਮਜੀਤ ਕੌਰ ਗਰੇਵਾਲ, ਮੈਨੇਜਿੰਗ ਡਾਇਰੈਕਟਰ ਡਾ: ਤਪਿੰਦਰ ਸਿੰਘ ਗਰੇਵਾਲ, ਪ੍ਰਿੰਸੀਪਲ ਸਿੰਪਲ ਠਾਕੁਰ ਦੀ ਅਗਵਾਈ ਹੇਠ ਕੱਢੀ ਗਈ। ਇਸ ਰੈਲੀ ਨੇ ਇਲਾਕੇ ਦੇ ਪਿੰਡ ਚੀਮਾ, ਬਖਤਗੜ੍ਹ, ਪੱਖੋ ਕੈਂਚੀਆਂ, ਭੋਤਨਾ ਤੋਂ ਇਲਾਵਾ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ। ਇਸ ਰੈਲੀ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਹੱਥਾਂ ਵਿਚ ਨਸ਼ਾ ਵਿਰੋਧੀ ਨਾਅਰਿਆਂ ਵਾਲੀਆਂ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ। ਵਿਦਿਆਰਥੀਆਂ ਨੇ ਗਲੀਆਂ ਅਤੇ ਸਾਂਝੀਆਂ ਥਾਵਾਂ ’ਤੇ ‘ਨਸ਼ੇ ਭਜਾਓ, ਜਵਾਨੀ ਬਚਾਓ’ ਅਤੇ ‘ਨਸ਼ਾ ਇਕ ਕੋਹੜ ਹੈ’ ਵਰਗੇ ਨਾਅਰੇ ਲਗਾ ਕੇ ਪਿੰਡ ਵਾਸੀਆਂ ਦਾ ਧਿਆਨ ਖਿੱਚਿਆ। ਇਸ ਮੌਕੇ ਸਕੂਲ ਦੇ ਮੁੱਖ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਸਿੰਪਲ ਠਾਕੁਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਡੀ ਨੌਜਵਾਨੀ ਨੂੰ ਨਸ਼ਿਆਂ ਦੇ ਦਲਦਲ ਵਿਚੋਂ ਕੱਢਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਮਾਜ ਦਾ ਉਹ ਹਿੱਸਾ ਹਨ, ਜੋ ਲੋਕਾਂ ਦੀ ਸੋਚ ਵਿਚ ਵੱਡੀ ਤਬਦੀਲੀ ਲਿਆ ਸਕਦੇ ਹਨ। ਇਸ ਮੌਕੇ ਸੁਪਰਵਾਈਜ਼ਰ ਜਗਜੀਤ ਸਿੰਘ, ਅਕਾਦਮਿਕ ਡਾਇਰੈਕਟਰ ਸ੍ਰੀ ਰਾਕੇਸ਼ ਡੋਗਰਾ, ਕੋਆਰਡੀਨੇਟਰ ਡਾ: ਹਰਜਿੰਦਰ ਸਿੰਘ, ਕੋਆਰਡੀਨੇਟਰ ਸ੍ਰੀਮਤੀ ਵਸੁਧਾ ਸ਼ਰਮਾ ਅਤੇ ਪੀ.ਆਰ.ਓ. ਸ੍ਰੀਮਤੀ ਸਰੋਜ ਸ਼ਰਮਾ ਤੋਂ ਇਲਾਵਾ ਸਮੂਹ ਸਕੂਲ ਸਟਾਫ਼, ਵਿਦਿਆਰਥੀ ਅਤੇ ਪਿੰਡਾਂ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ।