ਯਾਦਵਿੰਦਰ ਸ਼ੰਟੀ ਭਾਜਪਾ ਦੇ ਸੂਬਾ ਵਰਕਿੰਗ ਕਮੇਟੀ ਮੈਂਬਰ ਨਿਯੁਕਤ
ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਵਲੋਂ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦਾ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਸ੍ਰੀ ਸ਼ੰਟੀ ਨੇ ਆਪਣੀ ਨਿਯੁਕਤੀ ’ਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।
ਸਟੈਨਫੋਰਡ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਪਿੰਡਾਂ ਵਿਚ ਨਸ਼ਾ ਵਿਰੋਧੀ ਰੈਲੀ ਕਰਨ ਸਮੇਂ। ਤਸਵੀਰ : ਸੋਨੀ ਚੀਮਾ
18-10-2026