ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ
ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਬਿਰਿੰਦਰ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਅਥਲੈਟਿਕਸ ਮੁਕਾਬਲਿਆਂ ਵਿਚ ਡਿਸਕਸ ਥ੍ਰੋ ਵਿਚ ਸੋਨੇ ਦਾ ਤਗਮਾ ਅਤੇ ਹੈਮਰ ਥ੍ਰੋ ਵਿਚ ਚਾਂਦੀ ਦਾ ਤਗਮਾ ਜਿੱਤਿਆ।
ਅਜੀਤ ਡੈਸਕ
18-10-2026