19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਸੀ.ਬੀ.ਆਈ. ਜਾਂਚ ਹੋਵੇ-ਧੰਨਾ ਸਿੰਘ ਗਰੇਵਾਲ

ਬਰਨਾਲਾ, 18 ਅਕਤੂਬਰ (ਰਾਜ ਪਨੇਸਰ)-ਪਿਛਲੇ ਦਿਨੀਂ ਮਾਨਸਾ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਸਬੰਧੀ ਸੀ. ਬੀ.

ਧੰਨਾ ਸਿੰਘ ਗਰੇਵਾਲ 19-10-2026
ਬਰਨਾਲਾ, 18 ਅਕਤੂਬਰ (ਰਾਜ ਪਨੇਸਰ)-ਪਿਛਲੇ ਦਿਨੀਂ ਮਾਨਸਾ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਸਬੰਧੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਕਾਂਗਰਸ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ‘ਆਪ’ ਸਰਕਾਰ ਅਮਨ ਸ਼ਾਂਤੀ ਬਹਾਲ ਕਰਨ ਵਿਚ ਬਿਲਕੁਲ ਫ਼ੇਲ੍ਹ ਸਾਬਤ ਹੋਈ ਹੈ। ਆਏ ਦਿਨ ਨੌਜਵਾਨਾਂ ਦੀ ਨਸ਼ੇ ਨਾਲ ਹੋ ਰਹੀ ਮੌਤ ਕਾਰਨ ਸਰਕਾਰ ਦੀ ਪੋਲ ਖ਼ੋਲ ਕੇ ਰੱਖ ਦਿੱਤੀ ਹੈ। ਪੰਜਾਬ ਅੰਦਰ ਗੈਂਗਸਟਰਵਾਦ, ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਲਗਾਮ ਲਾਉਣ ਵਿਚ ਸਰਕਾਰ ਅਸਫਲ ਰਹੀ ਹੈ। ਪਿਛਲੇ ਦਿਨੀਂ ਮਾਨਸਾ ਦੇ ਮੈਡੀਕਲ ਸਟੋਰ ਦੇ ਮਾਲਕ ਵਲੋਂ ਪਰਵਿੰਦਰ ਸਿੰਘ ਝੋਟੇ ਦਾ ਸ਼ਰ੍ਹੇਆਮ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਕਤ ਦੁਕਾਨਦਾਰ ਲੰਬੇ ਸਮੇਂ ਨਸ਼ਾ ਵੇਚਦਾ ਆ ਰਿਹਾ ਸੀ ਜਿਸ ਦੇ ਚੱਲਦਿਆਂ ਝੋਟੇ ’ਤੇ ਉਕਤ ਦੁਕਾਨਦਾਰ ਵਿਚਕਾਰ ਕਈ ਵਾਰ ਟਕਰਾਅ ਵੀ ਹੋਇਆ ਸੀ। ਸ: ਗਰੇਵਾਲ ਨੇ ਕਿਹਾ ਕਿ ਝੋਟਾ ਜੋ ਕਿ ਇਕ ਸਮਾਜ ਸੇਵੀ ਵੀ ਸੀ। ਜਿਸ ਨੇ ਨਸ਼ੇ ਖ਼ਿਲਾਫ਼ ਲੰਬੇ ਸਮੇਂ ਤੋਂ ਜੰਗ ਸ਼ੁਰੂ ਕੀਤੀ ਹੋਈ ਸੀ। ਇਸ ਘਟਨਾ ’ਤੇ ਸਰਕਾਰ ਨੇ ਆਪਣਾ ਪੱਲਾ ਝਾੜਦਿਆਂ ਇਸ ਨੂੰ ਦੋਵੇਂ ਧਿਰਾਂ ਦਾ ਆਪਸੀ ਟਕਰਾਅ ਦੱਸ ਕੇ ਮਾਮਲੇ ਵਿਚੋਂ ਨਿਕਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਕਾਂਗਰਸ ਝੋਟੇ ਦੇ ਕਤਲ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦੇ ਹਾਂ ਤਾਂ ਕਿ ਜਨਤਾ ਸਾਹਮਣੇ ਸਚਾਈ ਆ ਸਕੇ।
ਪਿਛਲੀ ਖ਼ਬਰ ਵਿਦਿਆਰਥੀ ਪ੍ਰਤਿਭਾ ਮੁਕਾਬਲੇ 15 ਨਵੰਬਰ ਨੂੰ ਅਗਲੀ ਖ਼ਬਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਵਲੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਤਿੰਨ ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।