ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀ ਤਿਉਹਾਰ ਨਾਲ ਸਬੰਧਿਤ ਵੱਖ-ਵੱਖ ਕਿਰਦਾਰਾਂ ਦੀਆਂ ਪੁਸ਼ਾਕਾਂ ਪਾ ਕੇ ਸਜ ਕੇ ਰਾਮ ਲੀਲ੍ਹਾ ਦਾ ਮੰਚਨ ਕੀਤਾ ਗਿਆ।
ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀ ਤਿਉਹਾਰ ਨਾਲ ਸਬੰਧਿਤ ਵੱਖ-ਵੱਖ ਕਿਰਦਾਰਾਂ ਦੀਆਂ ਪੁਸ਼ਾਕਾਂ ਪਾ ਕੇ ਸਜ ਕੇ ਰਾਮ ਲੀਲ੍ਹਾ ਦਾ ਮੰਚਨ ਕੀਤਾ ਗਿਆ। ਵਿਦਿਆਰਥੀਆਂ ਨੇ ਰਾਮ-ਲੀਲ੍ਹਾ ਦੇ ਪਾਤਰਾਂ ਭਗਵਾਨ ਰਾਮ, ਸੀਤਾ, ਲਕਸ਼ਮਣ, ਭਰਤ, ਰਾਜਾ ਜਨਕ, ਹਨੂਮਾਨ ਰਾਵਣ, ਭਗਵਾਨ ਵਾਲਮੀਕਿ ਅਤੇ ਸੈਨਾ ਦੇ ਰੂਪ ਵਿਚ ਰੋਲ ਅਦਾ ਕੀਤੇ। ਵਿਦਿਆਰਥੀਆਂ ਨੇ ਰਾਮ ਚੰਦਰ ਦੇ ਬਚਪਨ ਤੋਂ ਲੈ ਕੇ ਰਾਵਣ ਨੂੰ ਮਾਰਨ ਤੋਂ ਬਾਅਦ ਅਯੁੱਧਿਆ ਵਾਪਸ ਆਉਣ ਤੱਕ ਦੀ ਕਹਾਣੀ ਨੂੰ ਖ਼ੂਬਸੂਰਤ ਤਰੀਕੇ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਮਨਮੋਹਕ ਕੋਰੀਓਗ੍ਰਾਫੀਆਂ, ਨਾਟਕ ਵੀ ਪੇਸ਼ ਕੀਤੇ ਗਏ। ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਮਰਿਆਦਾ ਪੁਰਸ਼ੋਤਮ ਰਾਮ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਸੰਸਥਾ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।