20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੰਤ ਬਾਬਾ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ।

ਭਾਸ਼ਣ ਮੁਕਾਬਲਿਆਂ ’ਚ ਭਾਗ ਲੈਂਦੀ ਹੋਈ ਸੰਸਥਾ ਦੀ ਵਿਦਿਆਰਥਣ। ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ 20-10-2026
ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਨੂੰ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ’ਤੇ ਅਛਾਈ ਦੀ ਜਿੱਤ ਦਾ ਪ੍ਰਤੀਕ ਹੈ। ਸਾਨੂੰ ਹਮੇਸ਼ਾ ਆਪਣੇ ਅੰਦਰ ਚੰਗੇ ਗੁਣ ਗ੍ਰਹਿਣ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਸੰਸਥਾ ਦੇ ਵਿਦਿਆਰਥੀਆਂ ਦੇ ਭਾਸਣ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਸੰਤ ਚਰਨਪੁਰੀ ਵਲੋਂ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਸਤੀਸ਼ ਕੁਮਾਰ, ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੰਧੂ, ਕੋਆਰਡੀਨੇਟਰ ਗੁਰਦੀਪ ਸਿੰਘ ਤੋਂ ਇਲਾਵਾ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਦਾਣਾ ਮੰਡੀ ਨਜ਼ਦੀਕ ਇਕ ਨੌਜਵਾਨ ਦੀ ਪਾਣੀ ਦੇ ਭਰੇ ਟੋਏ ’ਚੋਂ ਲਾਸ਼ ਮਿਲੀ ਅਗਲੀ ਖ਼ਬਰ ਗਰੀਨ ਫ਼ੀਲਡ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।