25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਸ਼ਿਆਂ ਦਾ ਲੱਕ ਤੋੜਨ ਲਈ ਪੁਲਿਸ ਨੇ ਕਾਸੋ ਆਪਰੇਸ਼ਨ ਤਹਿਤ ਕੱਸਿਆ ਸ਼ਿਕੰਜਾ

ਤਪਾ ਮੰਡੀ, 24 ਅਕਤੂਬਰ (ਪ੍ਰਵੀਨ ਗਰਗ)- ਨਸ਼ਾ ਇਕ ਅਜਿਹਾ ਜ਼ਹਿਰ ਹੈ ਜੋ ਪੂਰੇ ਪਰਿਵਾਰ ਦੀਆਂ ਖ਼ੁਸ਼ੀਆਂ, ਸੁਪਨੇ ਅਤੇ ਭਵਿੱਖ ਵੀ ਤਬਾਹ ਕਰ ਦਿੰਦਾ ਹੈ। ਇਸ ਲਈ ਨਸ਼ੇ ਦਾ ਲੱਕ ਤੋੜਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਇਲਾਕੇ ਅੰਦਰ ਕਾਸੋ ਆਪਰੇਸ਼ਨ ਦੌਰਾਨ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ । ਤਸਵੀਰ: ਪ੍ਰਵੀਨ ਗਰਗ 25-10-2026
ਤਪਾ ਮੰਡੀ, 24 ਅਕਤੂਬਰ (ਪ੍ਰਵੀਨ ਗਰਗ)- ਨਸ਼ਾ ਇਕ ਅਜਿਹਾ ਜ਼ਹਿਰ ਹੈ ਜੋ ਪੂਰੇ ਪਰਿਵਾਰ ਦੀਆਂ ਖ਼ੁਸ਼ੀਆਂ, ਸੁਪਨੇ ਅਤੇ ਭਵਿੱਖ ਵੀ ਤਬਾਹ ਕਰ ਦਿੰਦਾ ਹੈ। ਇਸ ਲਈ ਨਸ਼ੇ ਦਾ ਲੱਕ ਤੋੜਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਇਲਾਕੇ ਅਤੇ ਨਾਲ ਲੱਗਦੇ ਪਿੰਡਾਂ ’ਚ ਕਾਸੋ ਆਪਰੇਸ਼ਨ ਚਲਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੀ ਟੀਮ ਨਾਲ ਸਾਂਝਾ ਕਾਸੋ ਆਪ੍ਰੇਸ਼ਨ ਕੀਤਾ, ਜਿਸ ਤਹਿਤ ਪੁਲਿਸ ਟੀਮਾਂ ਵਲੋਂ ਬਾਬਾ ਮੱਠ ਇਲਾਕਾ, ਦਰਾਜ ਫਾਟਕ, ਤਾਜੋਕੇ, ਢਿਲਵਾਂ ਦੇ ਆਲੇ-ਦੁਆਲੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਇਲਾਕੇ ਵਿਚ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਹਾਲਾਤਾਂ ਵਿਚ ਘੁੰਮ ਰਹੇ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਲਾਕੇ ਵਿਚ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਥਾਣਾ ਤਪਾ ਵਿਖੇ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਸਬ-ਇੰਸਪੈਕਟਰ ਰਣਜੀਤ ਸਿੰਘ, ਸਿਟੀ ਇੰਚਾਰਜ ਕੁਲਵੰਤ ਸਿੰਘ, ਸਹਾਇਕ ਥਾਣੇਦਾਰ ਅਮਨਦੀਪ ਸਿੰਘ, ਸਹਾਇਕ ਥਾਣੇਦਾਰ ਦਵਿੰਦਰ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ ਆਦਿ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਸੈਂਕੜੇ ਲਾਭਪਾਤਰੀਆਂ ਨੂੰ ਨਹੀਂ ਮਿਲੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਪੈਸੇ- ਧਾਲੀਵਾਲ ਕਿਹਾ, ਕਰਜ਼ਾ ਚੁੱਕ ਕੇ ਮਕਾਨ ਬਣ... ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਖ਼ਰੀਦਦਾਰੀ ਦੇ ਵਿਹਾਰਕ ਗਿਆਨ ਨਾਲ ਜੋੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।