27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਡਰੱਗ ਵਿਭਾਗ ਅਤੇ ਪੁਲਿਸ ਵਲੋਂ ਕੈਮਿਸਟਾਂ ਦੀਆਂ ਦੁਕਾਨਾਂ ਦੀ ਸਾਂਝੇ ਤੌਰ ’ਤੇ ਜਾਂਚ

ਬਰਨਾਲਾ, 26 ਅਕਤੂਬਰ (ਨਰਿੰਦਰ ਅਰੋੜਾ)–ਬਰਨਾਲਾ ਵਿਚ ਡਰੱਗ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਕੈਮਿਸਟਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਜਾਣਕਾਰੀ ਦਿੰਦਿਆਂ ਡਰੱਗ ਕੰਟਰੋਲ ਅਫ਼ਸਰ (ਡੀ.

ਕੈਮਿਸਟ ਦੀ ਦੁਕਾਨ ’ਤੇ ਜਾਂਚ ਕਰਦੇ ਹੋਏ ਡੀ.ਸੀ.ਓ. ਗੁਨਦੀਪ ਬਾਂਸਲ, ਅਤੇ ਨਾਲ ਐਸ.ਐਚ.ਓ. ਲਖਵੀਰ ਸਿੰਘ। ਤਸਵੀਰ: ਰਿੰਪੀ ਸਟੂਡੀਓ 27-10-2026
ਬਰਨਾਲਾ, 26 ਅਕਤੂਬਰ (ਨਰਿੰਦਰ ਅਰੋੜਾ)–ਬਰਨਾਲਾ ਵਿਚ ਡਰੱਗ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਕੈਮਿਸਟਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਜਾਣਕਾਰੀ ਦਿੰਦਿਆਂ ਡਰੱਗ ਕੰਟਰੋਲ ਅਫ਼ਸਰ (ਡੀ.ਸੀ.ਓ.) ਬਰਨਾਲਾ ਗੁਨਦੀਪ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਇਹ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਕੈਮਿਸਟਾਂ ਲਈ ਡਰੱਗਜ਼ ਐਂਡ ਕੌਸਮੈਟਿਕਸ ਐਕਟ ਦੇ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿੱਥੇ ਵੀ ਨਿਯਮਾਂ ਸਬੰਧੀ ਕਮੀਆਂ ਸਾਹਮਣੇ ਆਉਂਦੀਆਂ ਹਨ, ਉੱਥੇ ਸਬੰਧਿਤ ਫਾਰਮ ਭਰ ਕੇ ਅਗਲੀ ਕਾਰਵਾਈ ਲਈ ਪ੍ਰਕਿਰਿਆ ਅਪਣਾਈ ਜਾਂਦੀ ਹੈ ਅਤੇ ਸਬੰਧਿਤ ਦੁਕਾਨਦਾਰ ਨੂੰ ਨੋਟਿਸ ਜਾਰੀ ਕੀਤਾ ਜਾਂਦਾ ਹੈ। ਨੋਟਿਸ ਦੇ ਜਵਾਬ ਤੋਂ ਤਸੱਲੀ ਨਾ ਹੋਣ ਦੀ ਸੂਰਤ ਵਿਚ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਕਿਹਾ ਕਿ ਡਰੱਗ ਵਿਭਾਗ ਵਲੋਂ ਸਮੇਂ-ਸਮੇਂ ’ਤੇ ਕੈਮਿਸਟਾਂ ਦੀਆਂ ਦੁਕਾਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਦਵਾਈਆਂ ਦੇ ਸੈਂਪਲ ਵੀ ਲਏ ਜਾਂਦੇ ਹਨ, ਜਿਨ੍ਹਾਂ ਨੂੰ ਜਾਂਚ ਲਈ ਭੇਜਿਆ ਜਾਂਦਾ ਹੈ। ਜੇਕਰ ਕਿਸੇ ਦਵਾਈ ਦਾ ਸੈਂਪਲ ਮਿਆਰਾਂ ’ਤੇ ਖਰਾ ਨਹੀਂ ਉਤਰਦਾ ਤਾਂ ਰਿਪੋਰਟ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ਦੀ ਵਿਕਰੀ ਸਮੇਂ ਸਾਰੇ ਕਾਨੂੰਨੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਸਪਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਜਦਕਿ ਨਿਯਮਾਂ ਅਨੁਸਾਰ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸ.ਐਚ.ਓ. ਸਿਟੀ-1 ਬਰਨਾਲਾ ਲਖਵੀਰ ਸਿੰਘ ਨੇ ਦੱਸਿਆ ਕਿ ਡਰੱਗ ਵਿਭਾਗ ਅਤੇ ਪੁਲਿਸ ਵਲੋਂ ਕੀਤੀ ਗਈ ਸਾਂਝੀ ਜਾਂਚ ਦੌਰਾਨ ਕੋਈ ਇਤਰਾਜ਼ਯੋਗ ਜਾਂ ਗ਼ਲਤ ਦਵਾਈ ਨਹੀਂ ਮਿਲੀ। ਕੈਮਿਸਟ ਆਪਣਾ ਕੰਮ ਸਹੀ ਤਰੀਕੇ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦਾ ਉਦੇਸ਼ ਦਵਾਈਆਂ ਦੀ ਵਿੱਕਰੀ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ।
ਪਿਛਲੀ ਖ਼ਬਰ ਬਰਨਾਲਾ-ਬਾਜਾਖਾਨਾ ਰੋਡ ’ਤੇ ਗੋਬਿੰਦ ਸਕੂਲ ਨੇੜੇ ਡੂੰਘੇ ਖੱਡੇ ਬਣੇ ਲੋਕਾਂ ਲਈ ਜਾਨ ਦਾ ਖ਼ੌਅ ਅਗਲੀ ਖ਼ਬਰ ਪੁਲਿਸ ਨੇ ਜੂਏਬਾਜ਼ਾਂ ਤੋਂ ਨਕਦੀ ਅਤੇ ਤਾਸ਼ ਦੇ ਪੱਤੇ ਕੀਤੇ ਬਰਾਮਦ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।