27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵੱਡੇ ਪੱਧਰ ’ਤੇ ਖੇਡ ਗਰਾਉਂਡ ਬਣਾਏ-ਲਵਦੀਪ ਸਿੰਘ ਭਗਤਪੁਰਾ

ਸ਼ਹਿਣਾ, 26 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਨਸ਼ਿਆਂ ਨੂੰ ਮਾਤ ਦੇਣ ਲਈ ਪਿਛਲੇ ਚਾਰ ਸਾਲਾਂ ਤੋਂ ਸਰਗਰਮ ਭੂਮਿਕਾ ਨਿਭਾ ਰਹੀ ਹੈ। ਇਹ ਸ਼ਬਦ ਲਵਦੀਪ ਸਿੰਘ ਭਗਤਪੁਰਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੇ ਗੱਲਬਾਤ ਕਰਦਿਆਂ ਆਖੇ।

ਅਜੀਤ ਡੈਸਕ 27-10-2026
ਸ਼ਹਿਣਾ, 26 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਨਸ਼ਿਆਂ ਨੂੰ ਮਾਤ ਦੇਣ ਲਈ ਪਿਛਲੇ ਚਾਰ ਸਾਲਾਂ ਤੋਂ ਸਰਗਰਮ ਭੂਮਿਕਾ ਨਿਭਾ ਰਹੀ ਹੈ। ਇਹ ਸ਼ਬਦ ਲਵਦੀਪ ਸਿੰਘ ਭਗਤਪੁਰਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ਲਈ ਖੇਡਾਂ ਅਤੇ ਸਾਹਿਤ ਵੱਲ ਜੋੜਨ ਦੇ ਜੋ ਕਾਰਜ ਆਰੰਭੇ ਸਨ, ਉਨ੍ਹਾਂ ਦਾ ਫਲ ਦੇਰ ਸਵੇਰ ਜ਼ਰੂਰ ਮਿਲੇਗਾ। ਸਰਕਾਰ ਦੀ ਖੇਡ ਨੀਤੀ ਤਹਿਤ ਹਲਕਾ ਭਦੌੜ ਵਿਚ 44 ਖੇਡ ਗਰਾਉਂਡ ਪਾਸ ਹੋਏ। ਜਿਨ੍ਹਾਂ ਵਿਚੋਂ 15 ਖੇਡ ਗਰਾਉਂਡਾ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਕਈ ਤਿਆਰ ਵੀ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 20 ਵਾਲੀਬਾਲ ਦੇ ਖੇਡ ਗਰਾਉਂਡ ਦਾ ਕੰਮ ਚੱਲ ਰਿਹਾ ਹੈ ਅਤੇ ਉਨ੍ਹਾਂ ਵਿਚ ਕਈ ਵਾਲੀਬਾਲ ਖੇਡ ਗਰਾਉਂਡ ਤਿਆਰ ਹੋ ਚੁੱਕੇ ਹਨ। ਲਵਦੀਪ ਸਿੰਘ ਨੇ ਕਿਹਾ ਕਿ ਪਿੰਡਾਂ ਵਿਚ ਸਾਹਿਤਕ ਲਾਇਬ੍ਰੇਰੀਆਂ ਬਣਾਈਆਂ ਹਨ, ਜਿਨ੍ਹਾਂ ਵਿਚ ਚੰਗੇ ਲੇਖਕਾਂ ਦੀਆਂ ਕਿਤਾਬਾਂ ਪੜ੍ਹਨ ਲਈ ਰੱਖੀਆਂ ਹਨ, ਪਰ ਲਾਇਬ੍ਰੇਰੀਆਂ ਵੱਲ ਰੁਝਾਨ ਅਤੇ ਘੱਟ ਹੈ, ਜਦਕਿ ਖੇਡ ਗਰਾਉਂਡਾ ਵੱਲ ਨੌਜਵਾਨ ਪੀੜ ਦਾ ਰੁਝਾਨ ਵਧ ਚੁੱਕਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਵੀ ਖੇਡ ਨੀਤੀ ਨੂੰ ਹੁਲਾਰਾ ਦਿੱਤਾ ਹੈ।
ਪਿਛਲੀ ਖ਼ਬਰ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਥਾਣਾ ਤਪਾ ਦੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ 2027 ਦੀਆਂ ਚੋਣਾਂ ਵਿਚ ਯੂਥ ਕਾਂਗਰਸ ਦੀ ਹੋਵੇਗੀ ਅਹਿਮ ਭੂਮਿਕਾ-ਜਸਕਰਨ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।