27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਸਰਕਾਰ ਤੁਰੰਤ ਭਰਪਾਈ ਕਰੇ-ਸੰਯੁਕਤ ਮੋਰਚਾ

ਭਦੌੜ, 26 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਅਤੇ ਆਸ ਪਾਸ ਦੇ ਪਿੰਡਾਂ ਵਿਚ ਗੜੇ੍ਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਭਦੌੜ ਵਿਖੇ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਕਾਲਾ ਸਿੰਘ ਜੈਦ, ਜਸਵੀਰ ਸਿੰਘ ਮਿੰਟੂ ਬਾਵਾ, ਸ਼ਿੰਦਾ ਸਿੰਘ, ਧੀਰਜ ਭਦੌੜ, ਬੁਰਜ ਗਿੱਲ ਦੇ ਜ਼ਿਲ੍ਹਾ ਆਗੂ ਕਰਮਜੀਤ ਸਿੰਘ, ਵਿਸਾਖਾ ਸਿੰਘ, ਚਰਨਜੀਤ ਸਿੰਘ ਧਾਲੀਵਾਲ, ਮੱਖਣ ਸਿੰਘ ਅਤੇ ਕਾਮਰੇਡ ਗੁਰਮੇਲ ਸ਼ਰਮਾ ਨੇ ਕਿਹਾ ਕਿ ਗੜੇਮਾਰੀ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਗਤੀਵਿਧੀਆਂ ’ਚ ਭਾਗ ਲੈਣ ਮੌਕੇ ਵਿਦਿਆਰਥੀ। ਅਜੀਤ ਤਸਵੀਰ 27-10-2026
ਭਦੌੜ, 26 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਅਤੇ ਆਸ ਪਾਸ ਦੇ ਪਿੰਡਾਂ ਵਿਚ ਗੜੇ੍ਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਭਦੌੜ ਵਿਖੇ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਕਾਲਾ ਸਿੰਘ ਜੈਦ, ਜਸਵੀਰ ਸਿੰਘ ਮਿੰਟੂ ਬਾਵਾ, ਸ਼ਿੰਦਾ ਸਿੰਘ, ਧੀਰਜ ਭਦੌੜ, ਬੁਰਜ ਗਿੱਲ ਦੇ ਜ਼ਿਲ੍ਹਾ ਆਗੂ ਕਰਮਜੀਤ ਸਿੰਘ, ਵਿਸਾਖਾ ਸਿੰਘ, ਚਰਨਜੀਤ ਸਿੰਘ ਧਾਲੀਵਾਲ, ਮੱਖਣ ਸਿੰਘ ਅਤੇ ਕਾਮਰੇਡ ਗੁਰਮੇਲ ਸ਼ਰਮਾ ਨੇ ਕਿਹਾ ਕਿ ਗੜੇਮਾਰੀ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਲਈ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਜਾ ਕੇ ਦੇਖਿਆ ਗਿਆ ਤਾਂ ਪ੍ਰਤੀ ਏਕੜ ਘੱਟੋ ਘੱਟ 2 ਤੋਂ 3 ਕੁਇੰਟਲ ਜੀਰੀ ਝੜ ਕੇ ਥੱਲੇ ਜ਼ਮੀਨ ’ਤੇ ਡਿਗ ਪਈ ਹੈ ਜੋ ਕਿਸਾਨ ਦੇ ਹੱਥ ਨਹੀਂ ਆਵੇਗੀ ਅਤੇ ਬਾਸਮਤੀ ਝੋਨੇ ਦਾ ਇਸ ਤੋਂ ਵੀ ਜ਼ਿਆਦਾ ਨੁਕਸਾਨ ਹੋਇਆ ਜਿਸ ਦੇ ਨੁਕਸਾਨ ਨੂੰ ਕਿਸਾਨ ਝੱਲਣ ਤੋਂ ਅਸਮਰਥ ਹਨ ਜਿਸ ਕਰ ਕੇ ਇਸ ਵਕਤ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਸਖ਼ਤ ਜ਼ਰੂਰਤ ਹੈ। ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ਵਿਚ ਫ਼ਸਲ ਤੁਲਾਈ ਫ਼ਰਸ਼ੀ ਕੰਡਿਆਂ ਦੀ ਬਜਾਏ ਕੰਪਿਊਟਰ ਕੰਡਿਆਂ ਨਾਲ ਕਰਨ ਦੀ ਮੰਗ ਵੀ ਰੱਖੀ।
ਪਿਛਲੀ ਖ਼ਬਰ ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਸੂਬਾਈ ਕਨਵੈਨਸ਼ਨ ਕਰਵਾਈ ਅਗਲੀ ਖ਼ਬਰ ਪਿੰਡ ਛੀਨੀਵਾਲ ਖ਼ੁਰਦ ਵਿਖੇ ਚੇਅਰਮੈਨ ਪੁਨੀਤ ਮਾਨ ਅਤੇ ਹੋਰ ਆਗੂਆਂ ਦਾ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।