27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਸੂਬਾਈ ਕਨਵੈਨਸ਼ਨ ਕਰਵਾਈ

ਬਰਨਾਲਾ, 26 ਅਕਤੂਬਰ (ਅਸ਼ੋਕ ਭਾਰਤੀ)-ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਸੂਬਾਈ ਕਨਵੈੱਨਸ਼ਨ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਇਸ ਮੌਕੇ ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਨੇ ਐਲਾਨ ਕੀਤਾ ਕਿ 12 ਦਸੰਬਰ ਦੀ ਦਿੱਲੀ ਰੈਲੀ ਕੇਂਦਰ ਦੀ ਸਰਕਾਰ ਅਤੇ ਰਾਜਾਂ ਦੀ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗੀ।

ਸੂਬਾਈ ਕਨਵੈਨਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ। ਅਜੀਤ ਤਸਵੀਰ 27-10-2026
ਬਰਨਾਲਾ, 26 ਅਕਤੂਬਰ (ਅਸ਼ੋਕ ਭਾਰਤੀ)-ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਸੂਬਾਈ ਕਨਵੈੱਨਸ਼ਨ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਇਸ ਮੌਕੇ ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਨੇ ਐਲਾਨ ਕੀਤਾ ਕਿ 12 ਦਸੰਬਰ ਦੀ ਦਿੱਲੀ ਰੈਲੀ ਕੇਂਦਰ ਦੀ ਸਰਕਾਰ ਅਤੇ ਰਾਜਾਂ ਦੀ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਕੇਂਦਰ ਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਵਿਸ਼ਾਲ ਰੋਸ ਦਾ ਪ੍ਰਗਟਾਵਾ ਹੋਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ 11 ਦਸੰਬਰ ਤੱਕ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਉਨ੍ਹਾਂ ਪੰਜਾਬ ਦੇ ਮੁਲਾਜ਼ਮਾਂ ਵਲੋਂ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਵਿੱਢੇ ਘੋਲ ਦੇ ਪੂਰਨ ਸਮਰਥਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਅਤੇ ਸਮੂਹ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਮੁਲਾਜ਼ਮ ਹਜ਼ਾਰਾਂ ਦੀ ਗਿਣਤੀ ਵਿਚ ਦਿੱਲੀ ਵਿਖੇ ਸ਼ਿਰਕਤ ਕਰਨ। ਇਸ ਉਪਰੰਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਸਾਥੀ ਸਤੀਸ਼ ਰਾਣਾ ਅਤੇ ਜਨਰਲ ਸਕੱਤਰ ਸਾਥੀ ਤੀਰਥ ਬਾਸੀ ਨੇ ਕਿਹਾ ਕਿ ਪੰਜਾਬ ਤੋਂ ਫੈਡਰੇਸ਼ਨ ਦੇ ਨਾਲ ਸਬੰਧਿਤ ਕੋਈ 10 ਹਜ਼ਾਰ ਦੇ ਕਰੀਬ ਸਾਥੀ ਇਸ ਰੈਲੀ ਵਿਚ ਸ਼ਾਮਿਲ ਹੋਣਗੇ। ਫੈਡਰੇਸ਼ਨ ਦੇ ਸੂਬਾਈ ਆਗੂਆਂ ਗੁਰਦੀਪ ਸਿੰਘ ਬਾਜਵਾ, ਸੁਖਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਬੀਹਲਾ ਅਤੇ ਮੱਖਣ ਸਿੰਘ ਵਾਹਦਪੁਰੀ ਨੇ ਕਿਹਾ ਕਿ ਕੇਂਦਰ ਤੇ ਰਾਜ ਦੀਆਂ ਸਰਕਾਰਾਂ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਲਈ ਦਿੱਲੀ ਦੀ ਰੈਲੀ ਵਿਚ ਮੋਦੀ ਸਰਕਾਰ ਅਤੇ ਭਗਵੰਤ ਮਾਨ ਦੀ ਸਰਕਾਰ ਦੇ ਖ਼ਿਲਾਫ਼ ਪੰਜਾਬ ਦੇ ਮੁਲਾਜ਼ਮ ਆਪਣੀ ਤਾਕਤ ਦੋਵਾਂ ਸਰਕਾਰਾਂ ਨੂੰ ਦਿਖਾਉਣਗੇ। ਉਨ੍ਹਾਂ ਕਿਹਾ ਕਿ ਦਿੱਲੀ ਦੀ ਰੈਲੀ ਦੇਸ਼ ਵਿਆਪੀ ਅੰਦੋਲਨਾਂ ਦੀ ਦਿਸ਼ਾ ਤੈਅ ਕਰੇਗੀ। ਇਸ ਮੌਕੇ ਜੰਗਲਾਤ ਵਰਕਰ ਯੂਨੀਅਨ ਦੇ ਸੂਬਾਈ ਪ੍ਰਧਾਨ ਅਮਰੀਕ ਸਿੰਘ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਪ੍ਰਧਾਨ ਹਰਮਨਦੀਪ ਕੌਰ ਗਿੱਲ, ਆਸ਼ਾ ਵਰਕਰ ਤੇ ਫੈਸੀ ਲਿਟਰੇਟਰ ਯੂਨੀਅਨ ਦੀ ਪ੍ਰਧਾਨ ਰਾਣੋਖੇੜੀ ਗਿਲਾਂ, ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਪ੍ਰਧਾਨ ਬਿਮਲਾ ਰਾਣੀ ਅਤੇ ਇਸਤਰੀ ਤਾਲਮੇਲ ਕਮੇਟੀ ਦੀ ਜਨਰਲ ਸਕੱਤਰ ਗੁਰਪ੍ਰੀਤ ਕੌਰ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਅਗਲੇ ਪੇ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਜਾਵੇ, ਮਾਣ ਭੱਤੇ ’ਤੇ ਕੰਮ ਕਰਦੀਆਂ ਸਮੂਹ ਇਸਤਰੀ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਮੌਕੇ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਬਰਨਾਲਾ ਦੇ ਪ੍ਰਧਾਨ ਨਿਰਮਲ ਸਿੰਘ ਚਾਨੇ, ਪੀ.ਐਸ.ਐਮ.ਐਸ.ਯੂ ਦੇ ਆਗੂ ਸਾਥੀ ਰਵਿੰਦਰ ਸ਼ਰਮਾ, ਦਰਸ਼ਨ ਸਿੰਘ ਬੇਲੁਮਾਜਰਾ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸਾਥੀ ਸੁਰਿੰਦਰ ਸ਼ਰਮਾ, ਫੈਡਰੇਸ਼ਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਚੀਮਾ, ਕਰਮਜੀਤ ਸਿੰਘ ਬੀਹਲਾ, ਸਟੇਟ ਆਗੂ ਅਨਿਲ ਕੁਮਾਰ, ਗੌਰਮਿੰਟ ਟੀਚਰ ਯੂਨੀਅਨ ਦੇ ਹਰਿੰਦਰ ਮੱਲੀਆਂ, ਤਾਰ ਸਿੰਘ ਗਿੱਲ, ਅਜਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਹਰਪਾਲ ਸਿੰਘ ਸਹੋਰ, ਵਿਵੇਕ ਚੀਮਾ, ਗੁਰਪ੍ਰੀਤ ਮਾਨ, ਰਸ਼ਪਾਲ ਸਿੰਘ ਠੀਕਰੀਵਾਲਾ, ਸੰਦੀਪ ਪੱਤੀ, ਕਮਲਜੀਤ ਕੌਰ ਮਹਿਤਾ, ਈਸ਼ਰ ਸਿੰਘ, ਦਰਸ਼ਨ ਸਿੰਘ ਪੰਡੋਰੀ, ਸੁਖਦੇਵ ਸਿੰਘ ਚੰਗਾਲੀਵਾਲਾ ਆਦਿ ਨੇ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਨੇ ਸਹੋਦਿਆ ਖੇਡ ਮੁਕਾਬਲਿਆਂ ’ਚ ਗੱਡੇ ਜਿੱਤ ਦੇ ਝੰਡੇ ਅੰਡਰ-17 ਵਾਲੀਬਾਲ ਮੁਕਾਬਲਿਆ... ਅਗਲੀ ਖ਼ਬਰ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਸਰਕਾਰ ਤੁਰੰਤ ਭਰਪਾਈ ਕਰੇ-ਸੰਯੁਕਤ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।