28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਭਗਤਪੁਰਾ ਮੌੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਪੂਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਹੀ ਪਿੰਡ ਭਗਤਪੁਰਾ ਮੌੜ ਵਿਖੇ ਸਾਬਕਾ ਸਰਪੰਚ ਚਮਕੌਰ ਸਿੰਘ ਮਾਨ ਦੀ ਅਗਵਾਈ ਵਿਚ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਥਕ ਪਾਰਟੀ ਹੈ, ਜਿਸ ਨੇ ਪਿੰਡ ਦੀ ਨੁਹਾਰ ਬਦਲੀ।

ਅਜੀਤ ਡੈਸਕ 28-10-2026
ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਪੂਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਹੀ ਪਿੰਡ ਭਗਤਪੁਰਾ ਮੌੜ ਵਿਖੇ ਸਾਬਕਾ ਸਰਪੰਚ ਚਮਕੌਰ ਸਿੰਘ ਮਾਨ ਦੀ ਅਗਵਾਈ ਵਿਚ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਥਕ ਪਾਰਟੀ ਹੈ, ਜਿਸ ਨੇ ਪਿੰਡ ਦੀ ਨੁਹਾਰ ਬਦਲੀ। ਪਿੰਡਾਂ ਵਿਚ ਅਜਿਹੇ ਅਣਗਿਣਤ ਕੰਮ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਹਨ। ਮੌਜੂਦਾ ਸਰਕਾਰ ਨੇ ਲੋਕਾਂ ਨੂੰ ਪੰਜ ਸਾਲਾਂ ਵਿਚ ਬਹੁਤ ਪ੍ਰੇਸ਼ਾਨ ਕੀਤਾ। ਵੱਖ-ਵੱਖ ਵਾਅਦੇ ਕਰ ਕੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ 31 ਅਕਤੂਬਰ ਨੂੰ ਬੀਬੀ ਹਰਸਿਮਰਤ ਕੌਰ ਬਾਦਲ ਤਪਾ ਮੰਡੀ ਵਿਚ ਨਸ਼ਿਆਂ ਖ਼ਿਲਾਫ਼ ਵੱਡੀ ਕਾਨਫ਼ਰੰਸ ਨੂੰ ਸੰਬੋਧਨ ਕਰਨ ਲਈ ਆ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਹਲਕੇ ਦੇ ਵਰਕਰ ਸ਼ਮੂਲੀਅਤ ਕਰਨਗੇ। ਇਸ ਸਮੇਂ ਕਮਲਜੀਤ ਸਿੰਘ ਬਬਲੀ ਸਰਕਲ ਪ੍ਰਧਾਨ, ਸੁਰਿੰਦਰ ਸਿੰਘ, ਜਗਤਾਰ ਸਿੰਘ ਸਾਬਕਾ ਪੰਚ, ਭਗਵਾਨ ਸਿੰਘ, ਗਿੰਦਰ ਰਾਮ ਸਾਬਕਾ ਸਰਪੰਚ, ਕੁਲਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਦੇਵ ਸਿੰਘ, ਨਿਰਭੈ ਸਿੰਘ, ਰੂਪ ਸਿੰਘ, ਰਾਏ ਸਿੰਘ, ਰਾਜ ਸਿੰਘ, ਗੁਰਤੇਜ ਸਿੰਘ, ਪ੍ਰਗਟ ਸਿੰਘ, ਜਗਸੀਰ ਸਿੰਘ, ਦਰਸ਼ਨ ਸਿੰਘ, ਹਾਕਮ ਸਿੰਘ, ਸੇਵਕ ਸਿੰਘ ਫ਼ੌਜੀ, ਭੋਲਾ ਸਿੰਘ, ਸੁਖਦੀਪ ਸਿੰਘ, ਨਿੱਕਾ ਸਿੰਘ, ਜੀਤ ਸਿੰਘ ਪਰਮਪਾਲ ਸਿੰਘ, ਸੁਕਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੈੱਟਬਾਲ ਐਸੋਸੀਏਸ਼ਨ ਬਰਨਾਲਾ ਵਲੋਂ ਰਾਜ ਪੱਧਰੀ ਮੁਕਾਬਲਿਆਂ ਦੇ ਟਰਾਇਲ ਲਏ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।