29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੁਲਿਸ ਧੱਕੇਸ਼ਾਹੀ ਖ਼ਿਲਾਫ਼ ਉੱਠਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਨਹੀਂ ਦਬਾਇਆ ਜਾ ਸਕਦਾ- ਆਗੂ

ਸ਼ਹਿਣਾ, 28 ਅਕਤੂਬਰ (ਸੁਰੇਸ਼ ਗੋਗੀ)-ਮਾਨਸਾ ’ਚ ਪਰਵਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਲਗਾਤਾਰ ਸੰਘਰਸ਼ ਚੱਲ ਰਿਹਾ ਹੈ। ਇਸ ਦੌਰਾਨ ਮਾਨਸਾ ਜ਼ਿਲ੍ਹੇ ’ਚ ਕੁੱਝ ਹੋਰ ਅਜਿਹੀਆਂ ਘਟਨਾਵਾਂ ਵੀ ਵਾਪਰੀਆਂ ਹਨ, ਜਿਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਅਜੀਤ ਡੈਸਕ 29-10-2026
ਸ਼ਹਿਣਾ, 28 ਅਕਤੂਬਰ (ਸੁਰੇਸ਼ ਗੋਗੀ)-ਮਾਨਸਾ ’ਚ ਪਰਵਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਲਗਾਤਾਰ ਸੰਘਰਸ਼ ਚੱਲ ਰਿਹਾ ਹੈ। ਇਸ ਦੌਰਾਨ ਮਾਨਸਾ ਜ਼ਿਲ੍ਹੇ ’ਚ ਕੁੱਝ ਹੋਰ ਅਜਿਹੀਆਂ ਘਟਨਾਵਾਂ ਵੀ ਵਾਪਰੀਆਂ ਹਨ, ਜਿਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਿੰਡ ਠੂਠਿਆਂਵਾਲੀ ਅਤੇ ਭੰਮੇਂ ਕਲਾਂ ਵਿਚ ਚਿੱਟੇ ਦੀ ਓਵਰਡੋਜ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੰਜਾਬ ਵਿਚ ਚਿੱਟੇ ਦੀ ਸਪਲਾਈ ਲਗਾਤਾਰ ਜਾਰੀ ਰਹਿਣ ਅਤੇ ਇਸ ਕਾਰਨ ਧੜਾਧੜ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਲਈ ਇੱਥੋਂ ਦੀ ਮੌਜੂਦਾ ਸਰਕਾਰ, ਪ੍ਰਸ਼ਾਸਨ ਅਤੇ ਸਮੁੱਚੇ ਪ੍ਰਬੰਧਕੀ ਢਾਂਚੇ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਪਰ ਜਦੋਂ ਕੋਈ ਇਨ੍ਹਾਂ ਗੰਭੀਰ ਮਸਲਿਆਂ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸ ਆਵਾਜ਼ ਨੂੰ ਦਬਾਉਣ ਲਈ ਜਿਸ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਉਹ ਬੇਹੱਦ ਚਿੰਤਾਜਨਕ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਾਨ, ਜਰਨਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ, ਹਰਮੰਡਲ ਸਿੰਘ ਜੋਧਪੁਰ, ਸੰਦੀਪ ਸਿੰਘ ਚੀਮਾ, ਰਾਮ ਸਿੰਘ ਸ਼ਹਿਣਾ, ਕਾਲਾ ਸਿੰਘ ਜੈਦ, ਭੋਲਾ ਸਿੰਘ ਛੰਨਾ, ਬਾਬੂ ਸਿੰਘ ਖੁੱਡੀ ਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਮਾਸਟਰ ਗੁਰਮੀਤ ਸਿੰਘ ਸੁਖਪੁਰਾ ਨੇ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਕਿੰਨੀਆਂ ਖੁੱਲ੍ਹਾਂ ਦਿੱਤੀਆਂ ਗਈਆਂ ਹਨ, ਇਸ ਦਾ ਅੰਦਾਜ਼ਾ ਇਨ੍ਹਾਂ ਘਟਨਾਵਾਂ ਤੋਂ ਲਗਾਇਆ ਜਾ ਸਕਦਾ ਹੈ। ਮਾਨਸਾ ਜ਼ਿਲ੍ਹੇ ਵਿਚ ਪ੍ਰਸ਼ਾਸਨ ਦੇ ਨੱਕ ਥੱਲੇ ਨਸ਼ੇ ਦਾ ਵਰਤਾਰਾ ਬੇਰੋਕ ਚੱਲਦੇ ਰਹਿਣਾ ਤੇ ਨੌਜਵਾਨ ਪੁੱਤਰਾਂ ਦੀ ਓਵਰਡੋਜ਼ ਨਾਲ ਮੌਤ ਵੱਡੇ ਸਵਾਲ ਖੜ੍ਹੇ ਕਰਦੀ ਹੈ। ਕਦੇ ਗੈਂਗਸਟਰਾਂ ਦੇ ਨਾਂਅ ’ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਅਤੇ ਕਦੇ ਕਿਸੇ ਮ੍ਰਿਤਕ ਦੇਹ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਖੋਹ ਕੇ ਕਥਿਤ ਤੌਰ ’ਤੇ ਧੱਕੇ ਨਾਲ ਅੰਤਿਮ ਸਸਕਾਰ ਕਰਵਾਉਣ ਦੇ ਦੋਸ਼ ਲੱਗਦੇ ਹਨ। ਅੱਜ ਵਾਪਰੀ ਤਾਜ਼ਾ ਘਟਨਾ ਨੇ ਪੰਜਾਬੀਆਂ ਅਤੇ ਇਨਸਾਫ਼ਪਸੰਦ ਲੋਕਾਂ ਦੇ ਮਨਾਂ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਕਿਸੇ ਵੀ ਲੋਕਤੰਤਰ ਵਿਚ ਲੋਕਾਂ ਵਲੋਂ ਆਪਣੇ ਹੱਕਾਂ ਅਤੇ ਇਨਸਾਫ਼ ਲਈ ਆਵਾਜ਼ ਉਠਾਉਣਾ ਉਨ੍ਹਾਂ ਦਾ ਜਮਹੂਰੀ ਹੱਕ ਹੈ। ਇਸ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਪੰਜਾਬ ਪੁਲਿਸ ਦੀ ਇਸ ਕਥਿਤ ਧੱਕੇਸ਼ਾਹੀ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਦੇ ਖ਼ਿਲਾਫ਼ ਇਨਸਾਫ਼ਪਸੰਦ ਲੋਕਾਂ ਨੂੰ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨੀ ਪਵੇਗੀ।
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਸੀਟੂ ਦੀ 3 ਨਵੰਬਰ ਦੀ ਧੂਰੀ ਰੈਲੀ ’ਚ ਪਿੰਡ ਗੁਰਮ ਦੇ ਮਨਰੇਗਾ ਮਜ਼ਦੂਰ ਲੈਣਗੇ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।