29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹੰਡਿਆਇਆ ਵਿਖੇ ਅਰਦਾਸ ਦਿਵਸ ਮਨਾਇਆ

ਹੰਡਿਆਇਆ, 28 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ ਵਿਖੇ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਵਲੋਂ ਹੋਏ ਆਦੇਸ਼ਾਂ ਦੇ ਮੁਤਾਬਕ ਮਾਨਸਾ ਦੇ ਭਾਈ ਪਰਵਿੰਦਰ ਸਿੰਘ ਝੋਟਾ ਜੋ ਨਸ਼ਿਆਂ ਦੇ ਖ਼ਿਲਾਫ਼ ਜੂਝਦੇ ਹੋਏ ਪਿਛਲੇ ਦਿਨੀਂ ਸ਼ਹੀਦੀ ਦਾ ਜਾਮ ਪੀ ਗਏ ਸਨ।

ਅਜੀਤ ਡੈਸਕ 29-10-2026
ਹੰਡਿਆਇਆ, 28 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ ਵਿਖੇ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਵਲੋਂ ਹੋਏ ਆਦੇਸ਼ਾਂ ਦੇ ਮੁਤਾਬਕ ਮਾਨਸਾ ਦੇ ਭਾਈ ਪਰਵਿੰਦਰ ਸਿੰਘ ਝੋਟਾ ਜੋ ਨਸ਼ਿਆਂ ਦੇ ਖ਼ਿਲਾਫ਼ ਜੂਝਦੇ ਹੋਏ ਪਿਛਲੇ ਦਿਨੀਂ ਸ਼ਹੀਦੀ ਦਾ ਜਾਮ ਪੀ ਗਏ ਸਨ। ਉਨ੍ਹਾਂ ਲਈ ਜੋ ਉਨ੍ਹਾਂ ਦੇ ਪਰਿਵਾਰ ਵਲੋਂ ਅਤੇ ਸਮੁੱਚੀਆਂ ਸਿੱਖ ਜਥੇਬੰਦੀਆਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਇਨਸਾਫ਼ ਵਾਸਤੇ ਉਸ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਤੇ ਸਮੁੱਚੇ ਨੌਜਵਾਨਾਂ ਨੂੰ ਗੁਰਸਿੱਖੀ ਨਾਲ ਜੋੜਨ ਲਈ, ਨਸ਼ੇ ਦੇ ਸੌਦਾਗਰਾਂ ਨੂੰ ਸਜਾ ਦਿਵਾਉਣ ਲਈ ਸੰਗਤੀ ਰੂਪ ਵਿਚ ਸਮੂਹ ਸਟਾਫ਼ ਵਲੋਂ ਰਲ ਮਿਲ ਕੇ ਅਰਦਾਸ ਬੇਨਤੀ ਜੋਦੜੀ ਕੀਤੀ ਗਈ। ਪਰਮਿੰਦਰ ਸਿੰਘ ਝੋਟੇ ਨੂੰ ਸਦੀਵੀ ਕਾਲ ਨਿਵਾਸ ਬਖ਼ਸ਼ਣ, ਸਮੁੱਚੀ ਕੌਮ ਨੂੰ ਚੜ੍ਹਦੀਕਲਾ ਬਖ਼ਸ਼ਣ। ਇਸ ਮੌਕੇ ਮੈਨੇਜਰ ਨਿਰਮਲ ਸਿੰਘ ਰਾਜੀਆ, ਕਥਾਵਾਚਕ ਕੁਲਵੰਤ ਸਿੰਘ ਭੈਣੀ ਫੱਤਾ, ਅਮਰਜੀਤ ਸਿੰਘ ਅਕਾਊਂਟੈਂਟ, ਗੁਰਜੰਟ ਸਿੰਘ ਰਿਕਾਰਡ ਕੀਪਰ, ਭਾਈ ਬਿੱਟੂ ਸਿੰਘ, ਬੇਅੰਤ ਸਿੰਘ ਧਾਲੀਵਾਲ ਆਦਿ ਸਮੂਹ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਸਾ ਵਿਖੇ ਹੋਏ ਪੁਲਿਸ ਜਬਰ ਵਿਰੁੱਧ ਜੈਤੋ ਥਾਣੇ ਅੱਗੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।