01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਲਕਾ ਭਦੌੜ ਤੋਂ ਵਿਧਾਇਕ ਉੱਗੋਕੇ ’ਤੇ ਹਾਈ ਕਮਾਂਡ ਨੇ ਜਿਤਾਇਆ ਭਰੋਸਾ

ਤਪਾ ਮੰਡੀ, 31 ਅਕਤੂਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਭਦੌੜ ਤੋਂ ਲਾਭ ਸਿੰਘ ਉਗੋਕੇ ਨੂੰ ਮੁੜ ਪਾਰਟੀ ਦੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਜ਼ਿਕਰਯੋਗ ਹੈ ਕਿ ਲਾਭ ਸਿੰਘ ਉਗੋਕੇ ਮੌਜੂਦਾ ਵਿਧਾਇਕ ਅਤੇ ਹਲਕਾ ਇੰਚਾਰਜ ਹਨ, ਜਿਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਦਿੱਗਜ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਰਾਰੀ ਹਾਰ ਦਿੱਤੀ ਸੀ।

ਅਜੀਤ ਡੈਸਕ 01-11-2026
ਤਪਾ ਮੰਡੀ, 31 ਅਕਤੂਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਭਦੌੜ ਤੋਂ ਲਾਭ ਸਿੰਘ ਉਗੋਕੇ ਨੂੰ ਮੁੜ ਪਾਰਟੀ ਦੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਜ਼ਿਕਰਯੋਗ ਹੈ ਕਿ ਲਾਭ ਸਿੰਘ ਉਗੋਕੇ ਮੌਜੂਦਾ ਵਿਧਾਇਕ ਅਤੇ ਹਲਕਾ ਇੰਚਾਰਜ ਹਨ, ਜਿਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਦਿੱਗਜ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਰਾਰੀ ਹਾਰ ਦਿੱਤੀ ਸੀ। ਇਸ ਮੌਕੇ ਲਾਭ ਸਿੰਘ ਉਗੋਕੇ ਨੇ ਪਾਰਟੀ ਹਾਈਕਮਾਂਡ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। । ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਰਕਰਾਂ ’ਚ ਮਾਰਕੀਟ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਬਲਜੀਤ ਸਿੰਘ ਬਾਸੀ, ਪ੍ਰਧਾਨ ਨਗਰ ਕੌਂਸਲ ਤਪਾ, ਸਰਪੰਚ ਹਰਚਰਨ ਸਿੰਘ ਜੰਡਸਰ ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ, ਸੁਸਾਇਟੀ ਪ੍ਰਧਾਨ ਕੁਲਵਿੰਦਰ ਚੱਠਾ, ਜਸਵਿੰਦਰ ਸਿੰਘ ਚੱਠਾ, ਗੁਰਤੇਜ ਸਿੰਘ ਧਾਲੀਵਾਲ, ਪ੍ਰਗਟ ਸਿੰਘ ਗਿੱਲ, ਜੱਸੀ ਪੁਰਬਾ, ਦੀਪਕ ਗੋਇਲ ਗੱਗ, ਅਰਵਿੰਦ ਰੰਗੀ, ਕੌਂਸਲਰ ਧਰਮਪਾਲ ਸ਼ਰਮਾ, ਨਿਰਭੈ ਸਿੰਘ ਧੌਲਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਮੇਲਾ ਰਾਮ ਕਾਲੀਆ ਸ਼ਾਮਿਲ ਹਨ।
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕ ਕੀਤਾ ਅਗਲੀ ਖ਼ਬਰ ਵਿਧਾਇਕ ਪੰਡੋਰੀ ਨੂੰ ਲਗਾਤਾਰ ਤੀਜੀ ਵਾਰ ਟਿਕਣ ਮਿਲਣ ’ਤੇ ਵਰਕਰ ਖੁਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।