01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜਥੇਦਾਰ ਧਨੌਲਾ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਬਰਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਉੱਘੀ ਸਿੱਖ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਲਦੇਵ ਸਿੰਘ ਚੂੰਘਾਂ ਦੇ ਦਿਹਾਂਤ ਨਾਲ ਸਿੱਖ ਪੰਥ ਨੇ ਇੱਕ ਅਜਿਹੀ ਸ਼ਖ਼ਸੀਅਤ ਗੁਆ ਲਈ ਹੈ, ਜਿਸ ਨੇ ਸਿੱਖ ਧਰਮ, ਸਿੱਖ ਸੰਸਥਾਵਾਂ ਅਤੇ ਪੰਥਕ ਮਰਿਆਦਾਵਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਹਮੇਸ਼ਾ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਇਆ।

ਜਥੇਦਾਰ ਬਾਬਾ ਟੇਕ ਸਿੰਘ ਧਨੌਲਾ 01-11-2026
ਬਰਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਉੱਘੀ ਸਿੱਖ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਲਦੇਵ ਸਿੰਘ ਚੂੰਘਾਂ ਦੇ ਦਿਹਾਂਤ ਨਾਲ ਸਿੱਖ ਪੰਥ ਨੇ ਇੱਕ ਅਜਿਹੀ ਸ਼ਖ਼ਸੀਅਤ ਗੁਆ ਲਈ ਹੈ, ਜਿਸ ਨੇ ਸਿੱਖ ਧਰਮ, ਸਿੱਖ ਸੰਸਥਾਵਾਂ ਅਤੇ ਪੰਥਕ ਮਰਿਆਦਾਵਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਹਮੇਸ਼ਾ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਇਆ। ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਜਥੇਦਾਰ ਬਲਦੇਵ ਸਿੰਘ ਚੂੰਘਾਂ ਦਾ ਜੀਵਨ ਸਿੱਖੀ ਸਿਧਾਂਤਾਂ, ਗੁਰਮਤਿ ਵਿਚਾਰਧਾਰਾ ਅਤੇ ਪੰਥਕ ਸੇਵਾਵਾਂ ਨੂੰ ਸਮਰਪਿਤ ਰਿਹਾ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਸਿੱਖ ਕੌਮ ਦੀ ਨੁਮਾਇੰਦਗੀ ਕਰਦਿਆਂ ਪੰਥਕ ਮਸਲਿਆਂ ਅਤੇ ਧਾਰਮਿਕ ਕਾਰਜਾਂ ਵਿਚ ਆਪਣਾ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੀ ਸੇਵਾ ਭਾਵਨਾ, ਨਿਮਰਤਾ ਅਤੇ ਪੰਥ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਸਾਬਕਾ ਸਰਪੰਚ ਮੁਕੰਦ ਸਿੰਘ ਪੂਨੀਆ ਟੱਲੇਵਾਲ ਦਾ ਦਿਹਾਂਤ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨੌਜਵਾਨ ਹਰਕੀਰਤ ਸਿੰਘ ਹੈਰੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।