ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਲੋੜਵੰਦਾਂ ਨੂੰ ਤੋਹਫੇ ਭੇਟ ਕੀਤੇ
ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਲੋੜਵੰਦਾਂ ਨੂੰ ਵਿਦਿਆਰਥੀਆਂ ਵਲੋਂ ਤੋਹਫੇ ਭੇਟ ਕੀਤੀ ਗਏ। ਇਸ ਦਾ ਮੁੱਖ ਉਦੇਸ਼ ਨੰਨ੍ਹੇ ਵਿਦਿਆਰਥੀਆਂ ਵਿਚ ਦਇਆ, ਹਮਦਰਦੀ, ਉਦਾਰਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ।
ਅਜੀਤ ਡੈਸਕ
06-11-2026