07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੋਨੀ ਸਾਈਕਲਿੰਗ ਕਲੱਬ ਵਲੋਂ ਬੀ.ਐਮ.ਸੀ. ਹਸਪਤਾਲ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ 11 ਨੂੰ

ਬਰਨਾਲਾ, 6 ਨਵੰਬਰ (ਨਰਿੰਦਰ ਅਰੋੜਾ)-ਸੋਨੀ ਸਾਈਕਲਿੰਗ ਕਲੱਬ ਬਰਨਾਲਾ ਵਲੋਂ ਬੀ. ਐਮ.

ਜਾਣਕਾਰੀ ਦਿੰਦੇ ਹੋਏ ਪ੍ਰਵੀਨ ਕੁਮਾਰ ਬਰਨਾਲਾ। ਅਜੀਤ ਤਸਵੀਰ 07-11-2026
ਬਰਨਾਲਾ, 6 ਨਵੰਬਰ (ਨਰਿੰਦਰ ਅਰੋੜਾ)-ਸੋਨੀ ਸਾਈਕਲਿੰਗ ਕਲੱਬ ਬਰਨਾਲਾ ਵਲੋਂ ਬੀ.ਐਮ.ਸੀ. ਹਸਪਤਾਲ ਬਰਨਾਲਾ ਦੇ ਐਮ.ਡੀ ਡਾ: ਈਸ਼ਾਨ ਬਾਂਸਲ ਦੇ ਸਹਿਯੋਗ ਨਾਲ 11 ਨਵੰਬਰ 2026 ਦਿਨ ਬੁੱਧਵਾਰ ਨੂੰ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਬੀ.ਐਮ.ਸੀ ਸੁਪਰ ਸਪੈਸ਼ਲਿਟੀ ਹਸਪਤਾਲ ਹੰਡਿਆਇਆ ਰੋਡ ਬਰਨਾਲਾ ਵਿਖੇ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਲੱਬ ਦੀ ਆਗੂ ਪ੍ਰਵੀਨ ਬਰਨਾਲਾ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਈਕਲਿੰਗ ਕਲੱਬ ਬਰਨਾਲਾ ਸਿਰਫ਼ ਸਾਈਕਲਿੰਗ ਤੱਕ ਸੀਮਤ ਨਹੀਂ ਹੈ, ਸਗੋਂ ਇਹ ਇਕ ਹੈਲਥ ਕੇਅਰ ਅਤੇ ਮੋਟੀਵੇਸ਼ਨਲ ਗਰੁੱਪ ਵਜੋਂ ਜਾਣਿਆ ਜਾਂਦਾ ਹੈ। ਕਲੱਬ ਦੇ ਮੈਂਬਰ ਰੋਜ਼ਾਨਾ ਸਵੇਰੇ ਸਾਈਕਲਿੰਗ ਰਾਹੀਂ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ, ਨਸ਼ਿਆਂ ਤੋਂ ਦੂਰੀ ਅਤੇ ਸਕਾਰਾਤਮਿਕ ਸੋਚ ਦਾ ਸੰਦੇਸ਼ ਦਿੰਦੇ ਹਨ। ਹੁਣ ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਕਲੱਬ ਵਲੋਂ ਇਹ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਤਾਂ ਜੋ ਹਰ ਵਿਅਕਤੀ ਆਪਣੀ ਸਿਹਤ ਦੀ ਜਾਂਚ ਕਰਵਾ ਸਕੇ ਅਤੇ ਸਮੇਂ ਸਿਰ ਬਿਮਾਰੀ ਦਾ ਪਤਾ ਲੱਗਣ ’ਤੇ ਸਹੀ ਇਲਾਜ ਕਰਵਾ ਸਕੇ। ਇਸ ਕੈਂਪ ਵਿਚ ਸਾਰੇ ਡਾਕਟਰਾਂ ਦੀ ਓ.ਪੀ.ਡੀ ਬਿਲਕੁਲ ਮੁਫ਼ਤ ਹੋਵੇਗੀ ਅਤੇ ਕਈ ਟੈਸਟ ਫਾਈਬਰੋਸਕੈਨ, ਐਚ.ਬੀ.ਏ.1ਸੀ., ਲਿਪਿਡ ਪ੍ਰੋਫਾਈਲ, ਈ.ਸੀ.ਜੀ., ਆਰ.ਬੀ.ਐਸ. ਆਦਿ ਮੁਫ਼ਤ ਕੀਤੇ ਜਾਣਗੇ। ਅੱਜ ਦੇ ਸਮੇਂ ਵਿਚ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਅਤੇ ਜਿਗਰ ਦੀਆਂ ਸਮੱਸਿਆਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਬਹੁਤ ਸਾਰੇ ਲੋਕ ਪੈਸੇ ਦੀ ਕਮੀ ਜਾਂ ਜਾਣਕਾਰੀ ਦੀ ਘਾਟ ਕਰ ਕੇ ਸਮੇਂ ਸਿਰ ਜਾਂਚ ਨਹੀਂ ਕਰਵਾਉਂਦੇ, ਜਿਸ ਨਾਲ ਬਿਮਾਰੀ ਵੱਧ ਜਾਂਦੀ ਹੈ। ਇਸੇ ਲਈ ਕਲੱਬ ਨੇ ਫ਼ੈਸਲਾ ਕੀਤਾ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਸ਼ਹਿਰ ਵਿਚ ਹੀ ਮੁਫ਼ਤ ਅਤੇ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾਣ।
ਪਿਛਲੀ ਖ਼ਬਰ ਬਲਾਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਅਗਲੀ ਖ਼ਬਰ ਪੀ.ਐਮ. ਸ੍ਰੀ ਕੇਂਦਰੀ ਵਿਦਿਆਲਿਆ ਏਅਰ ਫੋਰਸ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।