07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ’ਤੇ ਸਟਾਫ਼ ਨੂੰ ਤੋਹਫ਼ੇ ਵੰਡੇ

ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਬੀ. ਵੀ.

ਅਜੀਤ ਡੈਸਕ 07-11-2026
ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰਾਂ ਗੀਤਾ ਅਰੋੜਾ, ਨੇਹੁਲ ਅਰੋੜਾ, ਨਿਖਿਲ ਅਰੋੜਾ ਨੇ ਸਕੂਲ ਦੇ ਸਮੂਹ ਸਟਾਫ਼ ਨੂੰ ਤੋਹਫ਼ੇ ਭੇਟ ਕੀਤੇ ਤੇ ਕਿਹਾ ਕਿ ਦੀਵਾਲੀ ਸਿਰਫ਼ ਦੀਵਿਆਂ ਅਤੇ ਸਜਾਵਟ ਦਾ ਤਿਉਹਾਰ ਹੀ ਨਹੀਂ ਹੈ ਸਗੋਂ ਇਹ ਪਿਆਰ, ਸਹਿਯੋਗ, ਨੇਕ ਭਾਵਨਾ ਅਤੇ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਸੁਨੇਹਾ ਦਿੰਦੀ ਹੈ। ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਬਣਾਉਣ ਤੇ ਡੈਕੋਰੇਸ਼ਨ ਦੇ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਰਦੀਆਂ ਭੇਟ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ’ਚ ਆਂਗਣਵਾੜੀ ਵਰਕਰਾਂ ਦਾ ਅਹਿਮ ਰੋਲ-ਵਿਧਾਇਕ ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।