ਮੀਟਰ ਰੀਡਰਾਂ ਦੀ ਦੀਵਾਲੀ ਹੋਵੇਗੀ ਕਾਲੀ, ਸਰਕਾਰ ਦੇ ਵਾਅਦਿਆਂ ਤੋਂ ਨਿਰਾਸ਼ ਕਾਮਿਆਂ ਦਾ ਸੰਘਰਸ਼ ਜਾਰੀ
ਦਿੜ੍ਹਬਾ ਮੰਡੀ, 7 ਨਵੰਬਰ (ਜਸਵੀਰ ਸਿੰਘ ਔਜਲਾ)-ਪੰਜਾਬ ਦੇ ਹਜ਼ਾਰਾਂ ਆਊਟਸੋਰਸ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੀ ਦੀਵਾਲੀ ਇਸ ਵਾਰ ਸੰਘਰਸ਼ ਦੇ ਸਾਏ ਹੇਠ ਲੰਘ ਰਹੀ ਹੈ। ਪਾਵਰਕਾਮ ਮੀਟਰ ਰੀਡਰ ਯੂਨੀਅਨ (ਅਜ਼ਾਦ) ਵੱਲੋਂ ਪੱਕੀ ਨੌਕਰੀ, ਆਊਟਸੋਰਸ ਕੰਪਨੀਆਂ ਨੂੰ ਬਾਹਰ ਕਰਨ ਅਤੇ ਬੰਦ ਆਈਡੀਜ਼ ਬਹਾਲ ਕਰਵਾਉਣ ਲਈ 21 ਅਕਤੂਬਰ ਤੋਂ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ।
ਪ
ਪਾਵਰਕਾਮ ਮੀਟਰ ਰੀਡਰ ਯੂਨੀਅਨ (ਅਜ਼ਾਦ) ਦੇ ਸੂਬਾ ਆਗੂ ਜਾਣਕਾਰੀ ਦਿੰਦੇ ਹੋਏ। ਤਸਵੀਰ-ਔਜਲਾ
08-11-2026
ਦਿੜ੍ਹਬਾ ਮੰਡੀ, 7 ਨਵੰਬਰ (ਜਸਵੀਰ ਸਿੰਘ ਔਜਲਾ)-ਪੰਜਾਬ ਦੇ ਹਜ਼ਾਰਾਂ ਆਊਟਸੋਰਸ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੀ ਦੀਵਾਲੀ ਇਸ ਵਾਰ ਸੰਘਰਸ਼ ਦੇ ਸਾਏ ਹੇਠ ਲੰਘ ਰਹੀ ਹੈ। ਪਾਵਰਕਾਮ ਮੀਟਰ ਰੀਡਰ ਯੂਨੀਅਨ (ਅਜ਼ਾਦ) ਵੱਲੋਂ ਪੱਕੀ ਨੌਕਰੀ, ਆਊਟਸੋਰਸ ਕੰਪਨੀਆਂ ਨੂੰ ਬਾਹਰ ਕਰਨ ਅਤੇ ਬੰਦ ਆਈਡੀਜ਼ ਬਹਾਲ ਕਰਵਾਉਣ ਲਈ 21 ਅਕਤੂਬਰ ਤੋਂ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ ਅਤੇ ਉਪ ਪ੍ਰਧਾਨ ਜਗਸੀਰ ਸਿੰਘ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਲਾਂ ਤੋਂ ਵਿਭਾਗ ਦੀ ਸੇਵਾ ਕਰਨ ਦੇ ਬਾਵਜੂਦ ਕਾਮਿਆਂ ਨੂੰ ਪੱਕੀ ਨੌਕਰੀ ਅਤੇ ਸਨਮਾਨਜਨਕ ਤਨਖਾਹ ਨਹੀਂ ਮਿਲ ਰਹੀ। ਕਈ ਕਾਮਿਆਂ ਦੀਆਂ ਆਈਡੀਜ਼ ਬੰਦ ਹੋਣ ਕਾਰਨ ਰੁਜ਼ਗਾਰ ਦਾ ਸੰਕਟ ਖੜ੍ਹਾ ਹੋ ਗਿਆ ਹੈ। ਸਰਕਾਰ ਦੇ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣਾ ਨਿੰਦਣਯੋਗ ਹੈ। ਆਗੂਆਂ ਨੇ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗਾਂ ਤੁਰੰਤ ਮੰਨਣ ਦੀ ਮੰਗ ਕਰਦਿਆਂ ਕਿਹਾ ਕਿ ਕਾਮੇ ਖੈਰਾਤ ਨਹੀਂ, ਆਪਣਾ ਹੱਕ ਮੰਗ ਰਹੇ ਹਨ। ਮੰਗਾਂ ਪੂਰੀਆਂ ਹੋਣ ਤੱਕ ਦਿੜ੍ਹਬਾ ਵਿਖੇ ਧਰਨਾ ਅਤੇ ਸੰਘਰਸ਼ ਜਾਰੀ ਰਹੇਗਾ।