10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮਸਤੂਆਣਾ ਸਾਹਿਬ ਦੇ ਸਰੋਵਰ ’ਚ 111 ਗੁਰਧਾਮਾਂ ਦੇ ਸਰੋਵਰਾਂ ਦਾ ਜਲ ਅਰਦਾਸ ਉਪਰੰਤ ਕੀਤਾ ਅਰਪਣ

ਮਸਤੂਆਣਾ ਸਾਹਿਬ, 9 ਨਵੰਬਰ (ਦਮਦਮੀ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੁਕੰਮਲ ਹੋਣ ਉਪਰੰਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 111 ਪ੍ਰਮੁੱਖ ਗੁਰਧਾਮਾਂ ਦੇ ਪਵਿੱਤਰ ਸਰੋਵਰਾਂ ਤੋਂ ਸ਼ਰਧਾ ਸਹਿਤ ਇਕੱਤਰ ਕਰਕੇ ਲਿਆਂਦਾ ਗਿਆ ਜਲ ਗੁਰਮਰਿਆਦਾ ਅਨੁਸਾਰ ਅਰਦਾਸ ਕਰਨ ਉਪਰੰਤ ਗੁਰਦੁਆਰਾ ਗੁਰਸਾਗਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਅਰਪਣ ਕੀਤਾ ਗਿਆ।

ਅਜੀਤ ਡੈਸਕ 10-11-2026
ਮਸਤੂਆਣਾ ਸਾਹਿਬ, 9 ਨਵੰਬਰ (ਦਮਦਮੀ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੁਕੰਮਲ ਹੋਣ ਉਪਰੰਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 111 ਪ੍ਰਮੁੱਖ ਗੁਰਧਾਮਾਂ ਦੇ ਪਵਿੱਤਰ ਸਰੋਵਰਾਂ ਤੋਂ ਸ਼ਰਧਾ ਸਹਿਤ ਇਕੱਤਰ ਕਰਕੇ ਲਿਆਂਦਾ ਗਿਆ ਜਲ ਗੁਰਮਰਿਆਦਾ ਅਨੁਸਾਰ ਅਰਦਾਸ ਕਰਨ ਉਪਰੰਤ ਗੁਰਦੁਆਰਾ ਗੁਰਸਾਗਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਅਰਪਣ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਚੱਲ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 111 ਗੁਰਧਾਮਾਂ ਦੇ ਪਵਿੱਤਰ ਸਰੋਵਰਾਂ ਦਾ ਜਲ ਇਕੱਤਰ ਕਰਕੇ ਮਸਤੂਆਣਾ ਸਾਹਿਬ ਦੇ ਸਰੋਵਰ ਵਿੱਚ ਅਰਪਣ ਕਰਨਾ ਸ਼ਰਧਾ, ਸਤਿਕਾਰ ਅਤੇ ਗੁਰਧਾਮਾਂ ਨਾਲ ਸਾਂਝ ਦਾ ਪ੍ਰਤੀਕ ਹੈ। ਇਸ ਮੌਕੇ ਬਾਬਾ ਪ੍ਰਿਤਪਾਲ ਸਿੰਘ ਚੰਡੀਗੜ੍ਹ ਵਾਲੇ, ਬਾਬਾ ਹਰਬੇਅੰਤ ਸਿੰਘ ਮੁੱਖ ਸੇਵਾਦਾਰ ਮਾਤਾ ਭੋਲੀ ਕੌਰ, ਬਾਬਾ ਸੁਖਦੇਵ ਸਿੰਘ ਹੈੱਡ ਗ੍ਰੰਥੀ, ਭਾਈ ਸਤਪਾਲ ਸਿੰਘ ਭੂਰੇ, ਬਾਬਾ ਜਗਰੂਪ ਸਿੰਘ, ਕੌਂਸਲ ਦੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ, ਹਾਕਮ ਸਿੰਘ, ਗਿਆਨੀ ਪਿਆਰਾ ਸਿੰਘ, ਗੁਰਜੰਟ ਸਿੰਘ ਚੀਮਾ ਦੀਦਾਰਗੜ੍ਹ, ਗਮਦੂਰ ਸਿੰਘ, ਹਰਜੀਤ ਸਿੰਘ, ਹਜੂ਼ੂਰੀ ਕਥਾਵਾਚਕ ਭਾਈ ਗੋਬਿੰਦ ਸਿੰਘ ਮੰਡੇਰ, ਭਾਈ ਅੰਮ੍ਰਿਤਪਾਲ ਸਿੰਘ, ਸਰਪੰਚ ਕਾਲਾ ਸਿੰਘ, ਸਤਵਿੰਦਰ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਸਤਨਾਮ ਸਿੰਘ, ਭਾਈ ਅਮਰੀਕ ਸਿੰਘ, ਭਾਈ ਅਵਤਾਰ ਸਿੰਘ ਬਡਰੁੱਖਾਂ, ਭਾਈ ਗੁਰਦਰਸ਼ਨ ਸਿੰਘ ਸਮੇਤ ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਵਿਧਾਇਕਾ ਭਰਾਜ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਰਾਜਵੀਰ ਸਿੰਘ ਬੱਗਾ ਨੇ ਸ਼ੂਟਿੰਗ ਮੁਕਾਬਲਿਆਂ ’ਚ ਜਿੱਤੇ ਚਾਂਦੀ ਅਤੇ ਕਾਂਸੀ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।