ਆੜ੍ਹਤੀਆ ਪਰਮਜੀਤ ਸਿੰਘ ਮਡਾਹੜ ਦਾ ਦਿਹਾਂਤ
ਅਮਰਗੜ੍ਹ, 9 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)– ਬੀਤੀ 28 ਅਕਤੂਬਰ ਨੂੰ ਅਮਰਗੜ੍ਹ-ਚੌਂਦਾ ਸੜਕ ’ਤੇ ਰੇਹੜੀ ਨਾਲ ਵਾਪਰੇ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਆੜ੍ਹਤੀ ਅਤੇ ਸੈਲਰ ਮਿਲਰ ਐਸੋਸੀਏਸ਼ਨ ਅਮਰਗੜ੍ਹ ਦੇ ਪ੍ਰਧਾਨ ਪਰਮਜੀਤ ਸਿੰਘ ਮਡਾਹੜ ਦੀ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਮੁਢਲੇ ਇਲਾਜ ਉਪਰੰਤ ਪਟਿਆਲਾ ਦੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਉਹ ਕਈ ਦਿਨ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝਦੇ ਰਹੇ ਪਰ ਆਖ਼ਰਕਾਰ ਜ਼ਿੰਦਗੀ ਦੀ ਜੰਗ ਹਾਰ ਗਏ।
ਆ
ਆੜ੍ਹਤੀਆ ਪਰਮਜੀਤ ਸਿੰਘ ਮਡਾਹੜ ਦੀ ਪੁਰਾਣੀ ਤਸਵੀਰ।
10-11-2026
ਅਮਰਗੜ੍ਹ, 9 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)– ਬੀਤੀ 28 ਅਕਤੂਬਰ ਨੂੰ ਅਮਰਗੜ੍ਹ-ਚੌਂਦਾ ਸੜਕ ’ਤੇ ਰੇਹੜੀ ਨਾਲ ਵਾਪਰੇ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਆੜ੍ਹਤੀ ਅਤੇ ਸੈਲਰ ਮਿਲਰ ਐਸੋਸੀਏਸ਼ਨ ਅਮਰਗੜ੍ਹ ਦੇ ਪ੍ਰਧਾਨ ਪਰਮਜੀਤ ਸਿੰਘ ਮਡਾਹੜ ਦੀ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਮੁਢਲੇ ਇਲਾਜ ਉਪਰੰਤ ਪਟਿਆਲਾ ਦੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਉਹ ਕਈ ਦਿਨ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝਦੇ ਰਹੇ ਪਰ ਆਖ਼ਰਕਾਰ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਅਮਰਗੜ੍ਹ ਵਿਖੇ ਬੇਹੱਦ ਗਮਗੀਨ ਮਾਹੌਲ ਵਿਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਵਪਾਰਕ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਦਿਆਂ ਸੇਜਲ ਅੱਖਾਂ ਨਾਲ ਵਿਛੜੀ ਰੂਹ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ਦੀ ਘੜੀ ਵਿਚ ਜਥੇਦਾਰ ਇਕਬਾਲ ਸਿੰਘ ਝੂੰਦਾਂ ਸਾਬਕਾ ਵਿਧਾਇਕ ਅਮਰਗੜ੍ਹ, ਸੁਰਜੀਤ ਸਿੰਘ ਧੀਮਾਨ ਸਾਬਕਾ ਵਿਧਾਇਕ ਅਮਰਗੜ੍ਹ, ਸਰਪੰਚ ਕੁਲਵੰਤ ਸਿੰਘ ਗੱਜਣਮਾਜਰਾ, ਆਪ ਆਗੂ ਜਸਵੀਰ ਸਿੰਘ ਜੱਸੀ ਸੇਖੋਂ, ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਐਮ.ਡੀ. ਸਵਰਨਜੀਤ ਸਿੰਘ ਪਨੇਸਰ, ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਭਾਜਪਾ ਆਗੂ ਹੀਰਾ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ, ਦੀਪਕ ਕੌੜਾ ਦੀਪਾ, ਸਰਪੰਚ ਮਨਪ੍ਰੀਤ ਸਿੰਘ ਨੰਗਲ, ਜਸਵਿੰਦਰ ਸਿੰਘ ਦੱਦੀ, ਪ੍ਰਧਾਨ ਰਾਜਿੰਦਰ ਸਿੰਘ ਟੀਨਾ ਨੰਗਲ,ਭੁਪਿੰਦਰ ਸਿੰਘ ਫੁੱਲਾਂ ਵਾਲੇ, ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਸਰਪੰਚ ਸੁਖਬੀਰ ਸਿੰਘ ਬਿੱਟੂ ਸਲੇਮਪੁਰ, ਗੁਰਸੇਵਕ ਸਿੰਘ ਗੁਆਰਾ, ਪ੍ਰਦਮਨ ਸਿੰਘ, ਚੇਅਰਮੈਨ ਜਗਤਾਰ ਸਿੰਘ ਢੀਂਡਸਾ ਲਾਂਗੜੀਆਂ, ਦਰਸ਼ਨ ਸਿੰਘ ਆੜ੍ਹਤੀ ਰਾਮਪੁਰ ਛੰਨਾ, ਦਰਸ਼ਨ ਕੁਮਾਰ ਦਰਸੀ ਆੜ੍ਹਤੀ, ਜਸਵੀਰ ਰਾਣਾ, ਇੰਸਪੈਕਟਰ ਮਨੋਜ ਕੁਮਾਰ, ਸੁੱਖਾ ਤੋਲੇਵਾਲ, ਨੰਬਰਦਾਰ ਦਰਸ਼ਨ ਸਿੰਘ, ਸਤੀਸ਼ ਅਮਰਗੜ੍ਹ, ਮਨਦੀਪ ਸਿੰਘ, ਮਾਸਟਰ ਸ਼ੇਰ ਸਿੰਘ, ਅਸ਼ਵਨੀ ਬਾਗੜੀਆ, ਡਾ. ਅਵਤਾਰ ਸਿੰਘ, ਸਰਪੰਚ ਬਲਵੀਰ ਸਿੰਘ ਬਾਠਾਂ, ਕੌਂਸਲਰ ਸਵਰਨ ਸਿੰਘ ਅਤੇ ਭਾਜਪਾ ਆਗੂ ਪਵਨ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।