11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੇ 16 ਵਿਦਿਆਰਥੀ ਰਾਜ ਪੱਧਰੀ ਖੇਡਾਂ ਵਿਚ ਦਿਖਾਉਣਗੇ ਆਪਣੀ ਖੇਡ ਪ੍ਰਤਿਭਾ

ਟੱਲੇਵਾਲ, 10 ਨਵੰਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੇ 16 ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦੇ ਦਮ ’ਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਆਪਣੀ ਜਗ੍ਹਾ ਬਣਾਈ ਹੈ। ਇਨ੍ਹਾਂ ਵਿਚੋਂ 5 ਵਿਦਿਆਰਥੀ ਜਿਮਨਾਸਟਿਕ (ਲੜਕੇ), 5 ਵਿਦਿਆਰਥਣਾਂ ਆਰਟਿਸਟਿਕ ਜਿਮਨਾਸਟਿਕ (ਲੜਕੀਆਂ) 5 ਰਿਧਮਿਕ ਜਿਮਨਾਸਟਿਕ ਅਤੇ 1 ਵਿਦਿਆਰਥੀ ਨੈਸ਼ਨਲ ਪੱਧਰੀ ਕਬੱਡੀ ਮੁਕਾਬਲਿਆਂ ਲਈ ਚੁਣਿਆ ਗਿਆ ਹੈ।

ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਵਿਖੇ ਚੁਣੇ ਗਏ ਵਿਦਿਆਰਥੀ ਸਟਾਫ਼ ਨਾਲ। ਅਜੀਤ ਤਸਵੀਰ 11-11-2026
ਟੱਲੇਵਾਲ, 10 ਨਵੰਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੇ 16 ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦੇ ਦਮ ’ਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਆਪਣੀ ਜਗ੍ਹਾ ਬਣਾਈ ਹੈ। ਇਨ੍ਹਾਂ ਵਿਚੋਂ 5 ਵਿਦਿਆਰਥੀ ਜਿਮਨਾਸਟਿਕ (ਲੜਕੇ), 5 ਵਿਦਿਆਰਥਣਾਂ ਆਰਟਿਸਟਿਕ ਜਿਮਨਾਸਟਿਕ (ਲੜਕੀਆਂ) 5 ਰਿਧਮਿਕ ਜਿਮਨਾਸਟਿਕ ਅਤੇ 1 ਵਿਦਿਆਰਥੀ ਨੈਸ਼ਨਲ ਪੱਧਰੀ ਕਬੱਡੀ ਮੁਕਾਬਲਿਆਂ ਲਈ ਚੁਣਿਆ ਗਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਇੰਦੂ ਸਿਮਕ, ਬਲਾਕ ਕੋਆਰਡੀਨੇਟਰ ਸੰਦੀਪ ਕੁਮਾਰ ਅਤੇ ਸਕੂਲ ਮੁਖੀ ਸੁਖਵਿੰਦਰ ਸਿੰਘ ਵਲੋਂ ਵਿਦਿਆਰਥੀਆਂ, ਟੀਮ ਇੰਚਾਰਜ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਗਈ। ਜਿਮਨਾਸਟਿਕ ਲੜਕਿਆਂ ਦੀ ਤਿਆਰੀ ਖੇਡ ਇੰਚਾਰਜ ਸੁਖਵਿੰਦਰ ਸਿੰਘ ਵੱਲੋਂ ਅਤੇ ਜਿਮਨਾਸਟਿਕ ਲੜਕੀਆਂ ਦੀ ਤਿਆਰੀ ਸ਼੍ਰੀਮਤੀ ਸਵਰਨ ਕੌਰ ਵਲੋਂ ਕਰਵਾਈ ਗਈ। ਇਸ ਮੌਕੇ ਸਮੂਹ ਸਕੂਲ ਸਟਾਫ਼ ਸੌਰਵ ਕੁਮਾਰ, ਸ਼੍ਰੀਮਤੀ ਜੋਤੀ ਰਾਣੀ, ਨਰਿੰਦਰਪਾਲ ਕੌਰ, ਸੁਖਜਿੰਦਰ ਸਿੰਘ ਅਤੇ ਹੋਰ ਸਹਿਯੋਗੀਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਮੁਖੀ ਵਲੋਂ ਇਸ ਮਾਣਮੱਤੀ ਪ੍ਰਾਪਤੀ ਲਈ ਗ੍ਰਾਮ ਪੰਚਾਇਤ ਦੀਵਾਨਾ, ਐਨ.ਆਰ.ਆਈ. ਵੀਰਾਂ, ਗੁਰਦੁਆਰਾ ਪ੍ਰਬੰਧਕ ਕਮੇਟੀ, ਡੇਰਾ ਬਾਬਾ ਅੰਗਦ ਕਮੇਟੀ, ਡੇਰਾ ਭਜਨ, ਦੀਵਾਨਾ ਗਰਾਊਂਡ, ਸਮੂਹ ਕਲੱਬਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੀ ਇਹ ਪ੍ਰਾਪਤੀ ਇਲਾਕੇ ਲਈ ਮਾਣ ਵਾਲੀ ਗੱਲ ਹੈ। ਸਕੂਲ ਵਲੋਂ ਆਸ ਪ੍ਰਗਟਾਈ ਗਈ ਕਿ ਇਹ ਵਿਦਿਆਰਥੀ ਰਾਜ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਮਾਮਲਾ ਪਿੰਡ ਉਗੋਕੇ ਜ਼ਮੀਨ ਦੇ ਵਿਵਾਦ ਦਾ- ਕਿਸਾਨ ਯੂਨੀਅਨਾਂ ਅਤੇ ਪ੍ਰਸ਼ਾਸਨ ਦਰਮਿਆਨ ਟਕਰਾਅ ਟਲਿਆ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।