12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ ਗਣਨਾ ਕਰ ਸਕਣਗੇ - ਵਧੀਕ ਡਿਪਟੀ ਕਮਿਸ਼ਨਰ

ਬਰਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਜਨਗਣਨਾ- 2027 ਦੇ ਦੂਜੇ ਪੜਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਆਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸਬੰਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ।

ਅਜੀਤ ਡੈਸਕ 12-11-2026
ਬਰਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਜਨਗਣਨਾ- 2027 ਦੇ ਦੂਜੇ ਪੜਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਆਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸਬੰਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਆਈ.ਏ.ਐੱਸ ਨੇ ਅੱਜ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿਚ ਆਪਣਾ ਪੂਰਨ ਸਹਿਯੋਗ ਦੇਣ ਅਤੇ ਗਣਨਾਕਾਰਾਂ ਵਲੋਂ ਪੁੱਛੀ ਗਈ ਜਾਣਕਾਰੀ ਸਹੀ ਅਤੇ ਮੁਕੰਮਲ ਮੁਹੱਈਆ ਕਰਵਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਸਵੈ-ਗਣਨਾ ਦੀ ਸਹੂਲਤ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ 16 ਨਵੰਬਰ ਤੋਂ ਮਿਤੀ 30 ਨਵੰਬਰ 2026 ਤੱਕ ਕੀਤੀ ਜਾ ਸਕੇਗੀ। ਇਸ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਜਾਣ ਕਾਰੀ ਖ਼ੁਦ ਦਰਜ ਕਰ ਸਕਣਗੇ। ਇਸ ਨਾਲ ਜਨਗਣਨਾ ਪ੍ਰਕਿਰਿਆ ਵਿਚ ਲੋਕਾਂ ਦੀ ਭਾਗੀਦਾਰੀ ਵਧੇਗੀ ਅਤੇ ਡਿਜੀਟਲ ਸਹੂਲਤਾਂ ਨੂੰ ਵੀ ਉਤਸ਼ਾਹ ਮਿਲੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਵੈ ਗਣਨਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਨਗਣਨਾ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਲੋਕਾਂ ਵਲੋਂ ਦਿੱਤੀ ਗਈ ਸਹੀ ਜਾਣਕਾਰੀ ਭਵਿੱਖ ਵਿਚ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗੀ।
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੀ ਖਿਡਾਰਨ ਸੂਬਾ ਪੱਧਰੀ ਨੈੱਟਬਾਲ ਖੇਡਾਂ ’ਚ ਰਹੀ ਅੱਵਲ ਅਗਲੀ ਖ਼ਬਰ ‘ ਵੀਰ ਗਾਥਾ ਪ੍ਰੋਜੈਕਟ ’ ’ ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।