13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਭਿਜੀਤ ਕਪਲਿਸ਼ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-2015 ਬੈਚ ਦੇ ਆਈ. ਏ.

ਡਿਪਟੀ ਕਮਿਸ਼ਨਰ ਬਰਨਾਲਾ ਦਾ ਅਹੁਦਾ ਸੰਭਾਲਦੇ ਹੋਏ ਅਭਿਜੀਤ ਕਪਲਿਸ਼। ਅਜੀਤ ਤਸਵੀਰ 13-11-2026
ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਅਭਿਜੀਤ ਕਪਲਿਸ਼ ਨੇ ਜ਼ਿਲ੍ਹਾ ਬਰਨਾਲਾ ਦੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਮੁੱਖ ਕਾਰਜਕਾਰੀ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ), ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਖਾਣਾਂ ਅਤੇ ਭੂ ਵਿਗਿਆਨ ਦੇ ਡਾਇਰੈਕਟਰ, ਕਮਿਸ਼ਨਰ ਨਗਰ ਨਿਗਮ ਜਲੰਧਰ, ਵਧੀਕ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ, ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਸਮੇਤ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਲਿਆ। ਸ੍ਰੀ ਕਪਲਿਸ਼ ਨੇ ਕਿਹਾ ਕਿ ਉਹ ਜ਼ਿਲ੍ਹਾ ਬਰਨਾਲਾ ਦੇ ਚਹੁੰਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹਿਣਗੇ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਆਮ ਲੋਕਾਂ ਨੂੰ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਫ਼ੀਲਡ ਵਿਚ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਮੀਨੀ ਪੱਧਰ ਉੱਤੇ ਕੰਮ ਕੀਤਾ ਜਾ ਸਕੇ। ਇਸ ਮੌਕੇ ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ ਡਾ. ਰਿੰਪੀ ਗਰਗ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ 15 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਪੁੱਡਾ (ਅਲਾਲ) ਮਾਰਕੀਟ ’ਚ ਵਰਾਂਡਿਆਂ ਤੋਂ ਬਾਅਦ ਹੁਣ ਪਾਰਕਿੰਗ ਵਾਲੀ ਜਗ੍ਹਾ ’ਤੇ ਵੀ ਹੋਣ ਲੱਗਾ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।