ਪਿੰਡ ਉੱਗੋਕੇ ਦੇ ਤਿੰਨ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭੇਜਿਆ
ਸ਼ਹਿਣਾ, 12 ਨਵੰਬਰ (ਸੁਰੇਸ਼ ਗੋਗੀ)-ਪਿੰਡ ਉੱਗੋਕੇ ਵਿਖੇ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਕੀਤੇ ਗਏ ਕਾਸੋ ਅਪਰੇਸ਼ਨ ਦੌਰਾਨ ਨਸ਼ੇ ਦੇ ਆਦੀ ਕਾਬੂ ਕੀਤੇ ਗਏ ਤਿੰਨ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਬਰਨਾਲਾ ਦੇ ਹੁਕਮਾਂ ਅਨੁਸਾਰ ਨਸ਼ਾ ਛੁਡਾਊ ਕੇਂਦਰ ਵਿਚ ਬੰਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ਹਿਣਾ ਦੀ ਇੰਸਪੈਕਟਰ ਮੈਡਮ ਰੈਨੂੰ ਪਰੋਚਾ ਨੇ ਦੱਸਿਆ ਕਿ ਬਲਜੀਤ ਸਿੰਘ ਬਿੱਲਾ ਪੁੱਤਰ ਗੁਰਜੰਟ ਸਿੰਘ, ਹਰਪ੍ਰੀਤ ਸਿੰਘ ਢੱਕਣ ਪੁੱਤਰ ਅਮਰਜੀਤ ਸਿੰਘ ਅਤੇ ਚਮਕੌਰ ਸਿੰਘ ਪੁੱਤਰ ਭੋਲਾ ਸਿੰਘ ਤਿੰਨੋਂ ਵਾਸੀ ਉੱਗੋਕੇ ਨਸ਼ੇ ਦੇ ਆਦੀ ਸਨ ਜਿਨ੍ਹਾਂ ਨੂੰ ਸ਼ਹਿਣਾ ਪੁਲਿਸ ਵਲੋਂ ਕਾਬੂ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਦੇ ਹੁਕਮਾਂ ਤਹਿਤ ਤਿੰਨੋਂ ਨੌਜਵਾਨਾਂ ਦਾ ਮੈਡੀਕਲ ਕਰਵਾਉਣ ਉਪਰੰਤ ਸਰਕਾਰੀ ਹਸਪਤਾਲ ਬਰਨਾਲਾ ਦੇ ਨਸ਼ੇ ਛੁਡਾਊ ਕੇਂਦਰ ਵਿਚ ਬੰਦ ਕਰ ਦਿੱਤੇ ਗਏ ਹਨ।
ਅਜੀਤ ਡੈਸਕ
13-11-2026