14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਪੋਸਕੋ ਐਕਟ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਬੀ. ਵੀ.

ਅਜੀਤ ਡੈਸਕ 14-11-2026
ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੀ ਸੁਰੱਖਿਆ, ਬਚਾਅ ਅਤੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਪੋਸਕੋ ਐਕਟ ਸਬੰਧੀ ਜਾਣਕਾਰੀ ਦਿੱਤੀ ਗਈ। ਜਿਸ ਦਾ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮਾਜ ਨੂੰ ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਅਤੇ ਨਿੱਜੀ ਸੁਰੱਖਿਆ ਦੀ ਮਹੱਤਤਾ ਨਾਲ ਸਬੰਧਿਤ ਕਾਨੂੰਨੀ ਪ੍ਰਬੰਧਾਂ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਐਡਵੋਕੇਟ ਚਿਤੇਸ਼ ਸਿੰਗਲਾ ਨੇ ਪੋਸਕੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਇਸ ਦੀ ਅਹਿਮ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਇਕ ਸੁਰੱਖਿਅਤ, ਸਤਿਕਾਰਯੋਗ ਅਤੇ ਡਰ-ਮੁਕਤ ਵਾਤਾਵਰਨ ਵਿਚ ਰਹਿਣ ਅਤੇ ਸਿੱਖਿਆ ਪ੍ਰਾਪਤ ਕਰਨ ਦਾ ਅਧਿਕਾਰ ਹੈ। ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਿਰਫ਼ ਪਰਿਵਾਰ ਜਾਂ ਸਕੂਲ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਹ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਨਿੱਜੀ ਸੁਰੱਖਿਆ ਬਾਰੇ ਜਾਗਰੂਕ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ, ਤਾਂ ਜੋ ਉਹ ਸਹੀ ਅਤੇ ਗ਼ਲਤ ਵਿਵਹਾਰ ਵਿਚ ਫ਼ਰਕ ਸਮਝ ਸਕਣ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਲੋੜੀਂਦੀ ਕਾਰਵਾਈ ਕਰ ਸਕਣ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਅਕਾਲ ਅਕੈਡਮੀ ਮਨਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।