14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜਥੇਬੰਦਕ ਆਗੂਆਂ ਵਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਮਹਿਲ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਜਥੇਬੰਦਕ ਆਗੂਆਂ ਦੇ ਇੱਕ ਵਫ਼ਦ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਮਨਪ੍ਰੀਤ ਕੌਰ ਅਤੇ ਇਨਸਾਫ਼ ਕਮੇਟੀ ਦੇ ਆਗੂ ਰਾਜਵਿੰਦਰ ਸਿੰਘ ਰਾਣਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨਸ਼ਾ ਵਿਰੋਧੀ ਮੁਹਿੰਮ ਅਤੇ ਪਰਵਿੰਦਰ ਸਿੰਘ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ।

ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ‘ਹਵੇਲੀਆਲਾ’ ਭੇਟ ਕਰਦੇ ਹੋਏ ਲੋਕ ਆਗੂ ਮਨਜੀਤ ਧਨੇਰ ਅਤੇ ਹੋਰ ਆਗੂ। ਅਜੀਤ ਤਸਵੀਰ 14-11-2026
ਮਹਿਲ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਜਥੇਬੰਦਕ ਆਗੂਆਂ ਦੇ ਇੱਕ ਵਫ਼ਦ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਮਨਪ੍ਰੀਤ ਕੌਰ ਅਤੇ ਇਨਸਾਫ਼ ਕਮੇਟੀ ਦੇ ਆਗੂ ਰਾਜਵਿੰਦਰ ਸਿੰਘ ਰਾਣਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨਸ਼ਾ ਵਿਰੋਧੀ ਮੁਹਿੰਮ ਅਤੇ ਪਰਵਿੰਦਰ ਸਿੰਘ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ। ਇਸ ਜਥੇਬੰਦਕ ਵਫ਼ਦ ਵਿਚ ਲੋਕ ਆਗੂ ਮਨਜੀਤ ਧਨੇਰ, ਗੁਰਦੇਵ ਮਾਂਗੇਵਾਲ, ਮੱਖਣ ਸਿੰਘ ਭੈਣੀ ਬਾਘਾ, ਗੁਰਮੀਤ ਸੁਖਪੁਰਾ, ਬਾਬੂ ਸਿੰਘ ਖੁੱਡੀ ਕਲਾਂ, ਬਲਜੀਤ ਸਿੰਘ ਭੈਣੀਬਾਘਾ, ਪ੍ਰਗਟ ਸਿੰਘ ਸੁਖਪੁਰਾ ਅਤੇ ਮਨਜੀਤ ਸਿੰਘ ਗੋਰਾ ਰਾਏਸਰ ਸ਼ਾਮਲ ਸਨ। ਮੁਲਾਕਾਤ ਦੌਰਾਨ ਆਗੂਆਂ ਨੇ ਇਤਿਹਾਸਕ ‘ਮਹਿਲ ਕਲਾਂ ਲੋਕ ਘੋਲ’ ਦੇ ਸਬਕਾਂ ਨੂੰ ਸਾਂਝਾ ਕਰਦਿਆਂ ਲੋਕਾਂ ਦੀ ਤਾਕਤ ’ਤੇ ਟੇਕ ਰੱਖ ਕੇ ਸੰਘਰਸ਼ ਨੂੰ ਅੱਗੇ ਵਧਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਜਨਤਕ ਸੰਘਰਸ਼ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਾਨੂੰਨੀ ਪੱਖ ਉੱਪਰ ਵੀ ਪੂਰੀ ਚੌਕਸੀ ਤੇ ਪਹਿਰੇਦਾਰੀ ਰੱਖਣ ਦੀ ਲੋੜ ਹੈ। ਇਸ ਦੌਰਾਨ 15 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਅਤੇ ਰੂਪ-ਰੇਖਾ ਸਬੰਧੀ ਵੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਮਹਿਲ ਕਲਾਂ ਲੋਕ ਘੋਲ ’ਤੇ ਆਧਾਰਿਤ ਲੇਖਕ ਜਸਪਾਲ ਮਾਨਖੇੜਾ ਦਾ ਨਾਵਲ ‘ਹਵੇਲੀਆਲਾ’ ਬਾਪੂ ਭੀਮ ਸਿੰਘ ਅਤੇ ਮਨਪ੍ਰੀਤ ਕੌਰ ਨੂੰ ਸਤਿਕਾਰ ਵਜੋਂ ਭੇਟ ਕੀਤਾ ਗਿਆ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ 27 ਦੀ ਕਾਨਫ਼ਰੰਸ ਨੂੰ ਲੈ ਕੇ ਤਿਆਰ ਕੀਤੀ ਵਿਉਂਤਬੰਦੀ ਅਗਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।