13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮੀਰੀ ਪੀਰੀ ਖਾਲਸਾ ਕਾਲਜ ਨੇ ਖੇਡਾਂ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿਲ

ਭਦੌੜ, 13 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਇੰਟਰ ਕਾਲਜ ਅਥਲੈਟਿਕਸ ਦੇ ਮੁਕਾਬਲਿਆਂ ਵਿਚ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਖੇਡ ਵਿਭਾਗ ਦੇ ਮੁਖੀ ਪ੍ਰੋ: ਕਿਰਨਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਪਿ੍ਰੰ: ਮਲਵਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਵਿਦਿਆਰਥਣ ਅਰਸ਼ਦੀਪ ਕੌਰ, ਆਕਾਸ਼ਦੀਪ ਸਿੰਘ ਅਤੇ ਵਿਜੈ ਕੌਰ ਨੇ ਭਾਗ ਲਿਆ।

ਅਜੀਤ ਡੈਸਕ 14-11-2026
ਭਦੌੜ, 13 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਇੰਟਰ ਕਾਲਜ ਅਥਲੈਟਿਕਸ ਦੇ ਮੁਕਾਬਲਿਆਂ ਵਿਚ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਖੇਡ ਵਿਭਾਗ ਦੇ ਮੁਖੀ ਪ੍ਰੋ: ਕਿਰਨਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਪਿ੍ਰੰ: ਮਲਵਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਵਿਦਿਆਰਥਣ ਅਰਸ਼ਦੀਪ ਕੌਰ, ਆਕਾਸ਼ਦੀਪ ਸਿੰਘ ਅਤੇ ਵਿਜੈ ਕੌਰ ਨੇ ਭਾਗ ਲਿਆ। ਤਿੰਨ ਰੋਜ਼ਾ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥਣ ਅਰਸ਼ਦੀਪ ਕੌਰ ਨੇ 100 ਮੀਟਰ ਅਤੇ 100 ਮੀਟਰ ਹਾਰਡਲ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਆਕਾਸ਼ਦੀਪ ਸਿੰਘ ਨੇ 5000 ਮੀਟਰ ਵਿਚੋਂ ਤੀਜਾ ਸਥਾਨ ਅਤੇ ਵਿਜੈ ਕੌਰ ਨੇ ਸਟੀਪਲਚੇਜ 3000 ਮੀਟਰ ਵਿਚੋਂ ਤੀਸਰਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਪਿ੍ਰੰ: ਮਲਵਿੰਦਰ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਦੀ ਪ੍ਰਾਪਤੀ ਤੇ ਖੇਡ ਵਿਭਾਗ ਪ੍ਰੋ: ਕਿਰਨਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮੌੜ ਮਕਸੂਥਾਂ ਵਿਖੇ ਝੋਨੇ ਦੀ ਖ਼ਰੀਦ ਅਚਾਨਕ ਬੰਦ ਕਰ ਦੇਣ ਨਾਲ ਕਿਸਾਨਾਂ ਵਿਚ ਮਚੀ ਹਾਹਾਕਾਰ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।