15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਿਸਾਨ ਵਿੰਗ ਅਤੇ ਸਰਕਲ ਧਨੌਲਾ ਦੀ 29 ਮੈਂਬਰੀ ਕਮੇਟੀ ਗਠਿਤ ਭਾਰਤੀ ਜਨਤਾ ਪਾਰਟੀ ਰਿਕਾਰਡ ਜਿੱਤ ਦਰਜ ਕਰੇਗੀ-ਮੱਖਣ ਸਿੰਘ ਧਨੌਲਾ

ਧਨੌਲਾ, 14 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੱਖਣ ਸਿੰਘ ਧਨੌਲਾ, ਧਰਮ ਸਿੰਘ ਫ਼ੌਜੀ, ਗੁਰਮੇਲ ਸਿੰਘ ਤੇ ਲਵਲੀਨ ਭਾਰਦਵਾਜ ਅਤੇ ਜਗਤਾਰ ਸਿੰਘ ਦੀ ਅਗਵਾਈ ਹੇਠ 29 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਨਰਿੰਦਰ ਗਰਗ ਨੀਟਾ ਅਤੇ ਜਥੇਦਾਰ ਮੱਖਣ ਸਿੰਘ ਧਨੌਲਾ ਨੇ ਇਕ ਸੁਰ ਹੁੰਦਿਆਂ ਆਖਿਆ ਕਿ ਚੋਣਾਂ ਦਾ ਬਿਗਲ ਵੱਜਣ ਦੇ ਨਜ਼ਦੀਕ ਹੈ ਤੇ ਪੰਜਾਬ ਦੇ ਵਿਕਾਸ ਲਈ ਹੋਰਾਂ ਵਿਕਸਿਤ ਸੂਬਿਆਂ ਦੀ ਤਰਜ਼ ਤੇ ਲੋਕ ਭਾਰਤੀ ਜਨਤਾ ਪਾਰਟੀ ਦੀ ਰਾਹ ਤੱਕ ਰਹੇ ਹਨ।

ਅਜੀਤ ਡੈਸਕ 15-11-2026
ਧਨੌਲਾ, 14 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੱਖਣ ਸਿੰਘ ਧਨੌਲਾ, ਧਰਮ ਸਿੰਘ ਫ਼ੌਜੀ, ਗੁਰਮੇਲ ਸਿੰਘ ਤੇ ਲਵਲੀਨ ਭਾਰਦਵਾਜ ਅਤੇ ਜਗਤਾਰ ਸਿੰਘ ਦੀ ਅਗਵਾਈ ਹੇਠ 29 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਨਰਿੰਦਰ ਗਰਗ ਨੀਟਾ ਅਤੇ ਜਥੇਦਾਰ ਮੱਖਣ ਸਿੰਘ ਧਨੌਲਾ ਨੇ ਇਕ ਸੁਰ ਹੁੰਦਿਆਂ ਆਖਿਆ ਕਿ ਚੋਣਾਂ ਦਾ ਬਿਗਲ ਵੱਜਣ ਦੇ ਨਜ਼ਦੀਕ ਹੈ ਤੇ ਪੰਜਾਬ ਦੇ ਵਿਕਾਸ ਲਈ ਹੋਰਾਂ ਵਿਕਸਿਤ ਸੂਬਿਆਂ ਦੀ ਤਰਜ਼ ਤੇ ਲੋਕ ਭਾਰਤੀ ਜਨਤਾ ਪਾਰਟੀ ਦੀ ਰਾਹ ਤੱਕ ਰਹੇ ਹਨ। ਜਥੇਦਾਰ ਮੱਖਣ ਸਿੰਘ ਧਨੌਲਾ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਇਸ ਵਾਰ ਪੰਜਾਬ ਦੀ ਫਿਜਾ ਤੇ ਰਿਕਾਰਡ ਜਿੱਤ ਦਰਜ ਕਰੇਗੀ। ਉਨ੍ਹਾਂ ਇਕ-ਇਕ ਅਹੁਦੇਦਾਰ ਅਤੇ ਮੈਂਬਰ ਨੂੰ ਜ਼ਿੰਮੇਵਾਰੀ ਨਾਲ ਹਰ ਸਰਦਲ ਤੱਕ ਪਹੁੰਚ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਕਾਰਜਕਾਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਸੂਚੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਿਸਾਨ ਵਿੰਗ ਜ਼ਿਲ੍ਹਾ ਦੀ ਇਕਾਈ ਦੀ ਸੂਚੀ ਜਾਰੀ ਕਰਦਿਆਂ ਮੱਖਣ ਸਿੰਘ ਧਨੌਲਾ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਲਵਲੀਨ ਭਾਰਦਵਾਜ ਜਨਰਲ ਸਕੱਤਰ, ਸੁਖਚਰਨ ਸਿੰਘ ਜਵੰਧਾ ਪਿੰਡ ਜਰਨਲ ਸਕੱਤਰ, ਭੁਪਿੰਦਰ ਸਿੰਘ ਮੀਤ ਪ੍ਰਧਾਨ, ਦਰਸ਼ਨ ਸਿੰਘ ਮੀਤ ਪ੍ਰਧਾਨ, ਜਸਵੀਰ ਸਿੰਘ ਬਿੱਲਾ ਮੀਤ ਪ੍ਰਧਾਨ, ਜਗਰਾਜ ਸਿੰਘ ਮੀਤ ਪ੍ਰਧਾਨ , ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਗੁਰਤੇਜ ਸਿੰਘ, ਬੂਟਾ ਸਿੰਘ ਨਗਿੰਦਰ ਸਿੰਘ ਸਕੱਤਰ, ਰਜਨੀਸ਼ ਕੁਮਾਰ ਖ਼ਜ਼ਾਨਚੀ ਤੋਂ ਇਲਾਵਾ 29 ਸਰਗਰਮ ਮੈਂਬਰ ਨਿਯੁਕਤ ਕੀਤੇ ਗਏ। ਇਸ ਤੋਂ ਇਲਾਵਾ ਰਮਨਜੀਤ ਸਿੰਘ ਧੰਨਾ ਨੂੰ ਮੰਡਲ ਧਨੌਲਾ ਦਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਮੱਖਣ ਸਿੰਘ ਨੇ ਪ੍ਰਧਾਨ ਨਰਿੰਦਰ ਗਰਗ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਸਰਵੇ ਤੋਂ ਬਾਅਦ ਮੈਰਿਟ ਦੇ ਆਧਾਰ ’ਤੇ ਜਲਦ ਕੀਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ-ਪਰਗਟ ਸਿੰਘ ‘ਪੰਜਾ... ਅਗਲੀ ਖ਼ਬਰ ਧੀ ਦੇ ਜਨਮ ਲੈਣ ਦੀ ਖ਼ੁਸ਼ੀ ਵਿਚ ਨਿੰਮ ਬੰਨ੍ਹ ਕੇ ਦਿੱਤਾ ਸਮਾਜ ਨੂੰ ਧੀਆਂ ਦੇ ਸਨਮਾਨ ਦਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।