15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ’ਚ ਕੁਇਜ਼ ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ

ਬਰਨਾਲਾ, 15 ਨਵੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਬਤੌਰ ਨਵੇਂ ਵੋਟਰ ਜਾਗਰੂਕ ਅਤੇ ਰਜਿਸਟਰ ਹੋਣ ਲਈ ਜ਼ਿਲ੍ਹੇ ਵਿਚ ਲਗਾਤਾਰ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.

ਜ਼ਿਲ੍ਹੇ ਦੇ ਇਕ ਸਕੂਲ ’ਚ ਕੁਇਜ਼ ਮੁਕਾਬਲਿਆਂ ’ਚ ਭਾਗ ਲੈਂਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 16-11-2026
ਬਰਨਾਲਾ, 15 ਨਵੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਬਤੌਰ ਨਵੇਂ ਵੋਟਰ ਜਾਗਰੂਕ ਅਤੇ ਰਜਿਸਟਰ ਹੋਣ ਲਈ ਜ਼ਿਲ੍ਹੇ ਵਿਚ ਲਗਾਤਾਰ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਡੀ.ਕਾਲਜ ਬਰਨਾਲਾ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ), ਆਰੀਆ ਮਹਿਲਾ ਕਾਲਜ ਬਰਨਾਲਾ, ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ, ਐਸ.ਡੀ.ਕਾਲਜ ਫਾਰ ਫਾਰਮੇਸੀ ਬਰਨਾਲਾ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ, ਆਰੀਆਭੱਟ ਗਰੁੱਪ ਆਫ਼ ਇੰਸਟੀਚਿਊਟਸ ਚੀਮਾ, ਸਰਕਾਰੀ ਆਈ. ਟੀ. ਆਈ. (ਲੜਕੇ) ਬਰਨਾਲਾ, ਯੂਨੀਵਰਸਿਟੀ ਕਾਲਜ ਬਰਨਾਲਾ, ਯੂਨੀਵਰਸਿਟੀ ਕਾਲਜ ਢਿੱਲਵਾਂ, ਮੀਰੀ ਪੀਰੀ ਖਾਲਸਾ ਕਾਲਜ ਭਦੌੜ, ਜੀ. ਟੀ. ਬੀ. ਆਈ. ਟੀ. ਆਈ. ਭਦੌੜ, ਗੁਰੂ ਨਾਨਕ ਦੇਵ ਸਕੂਲ ਆਫ ਨਰਸਿੰਗ ਅਤੇ ਮਾਤਾ ਸਾਹਿਬ ਕੌਰ ਕਾਲਜ ਗਹਿਲ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਂ ਦੇ ਕੁਇਜ਼ ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਅਭਿਜੀਤ ਕਪਲਿਸ਼ ਨੇ ਕਿਹਾ ਕਿ ਨੌਜਵਾਨਾਂ ਨੂੰ ਵੋਟ ਦੇ ਮਹੱਤਵ ਬਾਰੇ ਪਤਾ ਹੋਣਾ ਬਹੁਤ ਜ਼ਰੂਰੀ ਹੈ। ਚੋਣਾਂ ਵਿਚ ਹਰ ਨਾਗਰਿਕ ਦੀ ਭਾਗੀਦਾਰੀ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ ਤੇ ਇਸ ਨਾਲ ਲੋਕਤੰਤਰੀ ਢਾਂਚਾ ਵਧੇਰੇ ਮਜ਼ਬੂਤ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਨਾਲ ਲੋਕਾਂ ਨੂੰ ਆਪਣੇ ਅਧਿਕਾਰਾਂ, ਫਰਜ਼ਾਂ ਅਤੇ ਦੇਸ਼ ਦੇ ਪ੍ਰਬੰਧ ਬਾਰੇ ਬਿਹਤਰ ਸਮਝ ਆਉਂਦੀ ਹੈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ ਤੇ ਚੋਣਾਂ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲੇ ਦੇ ਵੱਖ-ਵੱਖ ਕਾਲਜ ਵਿੱਚ ਵਿਦਿਆਰਥੀਆਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਤਹਿਤ ਹੀ ਵਿਦਿਆਰਥੀਆਂ ਦੇ ‘ਚੋਣਾਂ ਦੀ ਮਹੱਹਤਾ, ਸ਼ੁੱਧ ਵੋਟਰ ਸੂਚੀ ਦੀ ਮਹੱਹਤਾ, ਵੋਟ ਦੀ ਮਹੱਤਤਾ ਆਦਿ ਵਿਸ਼ਿਆਂ ’ਤੇ ਲੇਖ ਲਿਖਣ ਦੇ ਮੁਕਾਬਲੇ ਦੇ ਨਾਲ ਨਾਲ ਕੁਇਜ਼ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੌਕੇ ਸਵੀਪ ਟੀਮ ਵਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਹੋਰ ਯੋਗ ਨੌਜਵਾਨਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਲੋਕਤੰਤਰਿਕ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ।
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਲੱਕੀ ਡਰਾਅ ਤਹਿਤ 1 ਲੱਖ ਦੇ ਇਨਾਮਾਂ ਲਈ 25 ਹੋਰ ਕਿਸਾਨਾਂ ਦੀ ਚੋਣ ਪਹਿਲਾ ਇਨਾਮ ਪਿੰਡ ਹਮੀਦੀ ਦੇ ਕਿਸਾ... ਅਗਲੀ ਖ਼ਬਰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।