15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਰਾਲੀ ਪ੍ਰਬੰਧਨ ਲੱਕੀ ਡਰਾਅ ਤਹਿਤ 1 ਲੱਖ ਦੇ ਇਨਾਮਾਂ ਲਈ 25 ਹੋਰ ਕਿਸਾਨਾਂ ਦੀ ਚੋਣ ਪਹਿਲਾ ਇਨਾਮ ਪਿੰਡ ਹਮੀਦੀ ਦੇ ਕਿਸਾਨ ਕੌਰ ਸਿੰਘ ਨੇ ਜਿੱਤਿਆ

ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਪਰਾਲੀ ਪ੍ਰਬੰਧਨ ਮੁਹਿੰਮ-2026 ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਉਤਸ਼ਾਹਿਤ ਕਰਨ ਲਈ ਵਿੱਢੀ ਲੱਕੀ ਡਰਾਅ ਮੁਹਿੰਮ ਤਹਿਤ ਅੱਜ ਦੂਜੇ ਹਫ਼ਤੇ ਦੇ ਲੱਕੀ ਡਰਾਅ ਕੱਢੇ ਗਏ ਜਿਸ ਵਿਚ 25 ਹੋਰ ਅਗਾਂਹਵਧੂ ਕਿਸਾਨਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਹੀਂ ਕਿਸਾਨਾਂ ਦੀ ਇਨਾਮਾਂ ਲਈ ਚੋਣ ਕੀਤੀ ਗਈ।

ਅਜੀਤ ਡੈਸਕ 16-11-2026
ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਪਰਾਲੀ ਪ੍ਰਬੰਧਨ ਮੁਹਿੰਮ-2026 ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਉਤਸ਼ਾਹਿਤ ਕਰਨ ਲਈ ਵਿੱਢੀ ਲੱਕੀ ਡਰਾਅ ਮੁਹਿੰਮ ਤਹਿਤ ਅੱਜ ਦੂਜੇ ਹਫ਼ਤੇ ਦੇ ਲੱਕੀ ਡਰਾਅ ਕੱਢੇ ਗਏ ਜਿਸ ਵਿਚ 25 ਹੋਰ ਅਗਾਂਹਵਧੂ ਕਿਸਾਨਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਹੀਂ ਕਿਸਾਨਾਂ ਦੀ ਇਨਾਮਾਂ ਲਈ ਚੋਣ ਕੀਤੀ ਗਈ। ਇਸ ਡਰਾਅ ਵਿਚ ਪਿੰਡ ਹਮੀਦੀ ਦੇ ਕਿਸਾਨ ਕੌਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰ ਕੇ 20,000 ਰੁਪਏ ਦਾ ਇਨਾਮ ਜਿੱਤਿਆ। ਕਲਾਲ ਮਾਜਰਾ ਦੇ ਨਰਿੰਦਰਜੀਤ ਸਿੰਘ ਨੇ ਦੂਜਾ ਸਥਾਨ ਹਾਸਲ ਕਰ ਕੇ 15,000 ਰੁਪਏ ਅਤੇ ਬਰਨਾਲਾ ਦੇ ਸੁਖਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕਰ ਕੇ 10,000 ਰੁਪਏ ਦਾ ਇਨਾਮ ਜਿੱਤਿਆ। ਇਸ ਤੋਂ ਇਲਾਵਾ ਬਾਕੀ 22 ਚੁਣੇ ਗਏ ਕਿਸਾਨਾਂ ਨੂੰ 2,500-2,500 ਰੁਪਏ ਦੇ ਇਨਾਮ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੱਕੀ ਡਰਾਅ ਵਰਗੀਆਂ ਪਹਿਲ ਕਦਮੀਆਂ ਦਾ ਮੁੱਖ ਉਦੇਸ਼ ਪਰਾਲੀ ਪ੍ਰਬੰਧਨ ਵਿਚ ਵਧੀਆ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਆਧੁਨਿਕ ਅਤੇ ਵਾਤਾਵਰਨ ਪੱਖੀ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸਾਰੇ ਚੁਣੇ ਗਏ ਕਿਸਾਨਾਂ ਨੂੰ ਵਧਾਈ ਦਿੰਦਿਆਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਜ਼ਿਕਰਯੋਗ ਹੈ ਕਿ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ’ਲੱਕੀ ਡਰਾਅ ਸਕੀਮ’ ਚਲਾਈ ਗਈ ਹੈ। ਇਸ ਤਹਿਤ ਮੌਜੂਦਾ ਸੀਜ਼ਨ ਵਿਚ ਕੁੱਲ 7 ਹਫ਼ਤੇ 7 ਲੱਖ ਦੇ ਇਨਾਮ ਰੱਖੇ ਗਏ ਹਨ ਅਤੇ ਅਜੇ 5 ਹੋਰ ਲੱਕੀ ਡਰਾਅ ਕੱਢੇ ਜਾਣੇ ਹਨ।
ਪਿਛਲੀ ਖ਼ਬਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਅਗਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ’ਚ ਕੁਇਜ਼ ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।