17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਵਾਨੀ ਸੰਭਾਲ ਯਾਤਰਾ ਦਾ ਸ਼ਹਿਣਾ ਵਿਖੇ ਕੀਤਾ ਜਾਵੇਗਾ ਭਰਵਾਂ ਸਵਾਗਤ-ਅਮਨਦੀਪ ਸਿੰਘ ਸਾਹੋਕੇ

ਸ਼ਹਿਣਾ, 16 ਨਵੰਬਰ (ਸੁਰੇਸ਼ ਗੋਗੀ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਵਿਚ ਸ਼ੁਰੂ ਕੀਤੀ ਸਾਈਕਲ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਸ਼ਬਦ ਅਮਨਦੀਪ ਸਿੰਘ ਸਾਹੋਕੇ ਸੂਬਾ ਕੁਆਰਡੀਨੇਟਰ ਐਸ.

ਅਮਨਦੀਪ ਸਿੰਘ ਸਾਹੋਕੇ 17-11-2026
ਸ਼ਹਿਣਾ, 16 ਨਵੰਬਰ (ਸੁਰੇਸ਼ ਗੋਗੀ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਵਿਚ ਸ਼ੁਰੂ ਕੀਤੀ ਸਾਈਕਲ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਸ਼ਬਦ ਅਮਨਦੀਪ ਸਿੰਘ ਸਾਹੋਕੇ ਸੂਬਾ ਕੁਆਰਡੀਨੇਟਰ ਐਸ.ਸੀ ਵਿੰਗ ਅਤੇ ਹਲਕਾ ਅਬਜ਼ਰਵਰ ਸ਼ੁਤਰਾਣਾ ਨੇ ਇੱਥੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਨਸ਼ਿਆਂ , ਭ੍ਰਿਸ਼ਟਾਚਾਰ ਅਤੇ ਵਿਗੜਦੀ ਕਾਨੂੰਨ ਵਿਵਸਥਾ ਵਿਰੁੱਧ ਕਾਂਗਰਸ ਵਲੋਂ ਸ਼ੁਰੂ ਕੀਤੀ ਜਵਾਨੀ ਸੰਭਾਲ ਯਾਤਰਾ ਨਾਲ ਵੱਡੀ ਗਿਣਤੀ ਵਿਚ ਲੋਕ ਇਸ ਲਈ ਜੁੜ ਰਹੇ ਹਨ, ਕਿ ਸੂਬਾ ਸਰਕਾਰ ਉਕਤ ਅਲਾਮਤਾਂ ਨੂੂੰ ਦੂਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਮਨ ਸ਼ਾਂਤੀ ਚਾਹੁੰਦੇ ਹਨ, ਜਦਕਿ ਪੰਜਾਬ ਵਿਚ ਇਸ ਸਮੇਂ ਅਸ਼ਾਂਤ ਮਾਹੌਲ ਵਿਚ ਦਿਨ ਕਟੀ ਕਰ ਰਹੇ ਹਨ। 18 ਨਵੰਬਰ ਨੂੰ ਭਦੌੜ ਹਲਕੇ ਦੇ ਸ਼ਹਿਣਾ ਵਿਖੇ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਸਮੂਹ ਕਾਂਗਰਸੀ ਆਗੂ ਤੇ ਵਰਕਰ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਸਵਾਗਤ ਕਰਨਗੇ।
ਪਿਛਲੀ ਖ਼ਬਰ ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਦਿੱਤਾ ਜਾਵੇ ਮੁਆਵਜ਼ਾ - ਛੰਨਾ ਅਗਲੀ ਖ਼ਬਰ ਮਹਿਲ ਕਲਾਂ ਸਾਬਕਾ ਸੈਨਿਕ ਮਹਿੰਦਰ ਸਿੰਘ ਫ਼ੌਜੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।