17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਨੇ ਮੌੜਾਂ ਵਿਖੇ ਗਤਕਾ ਮੁਕਾਬਲੇ ਕਰਵਾਏ

ਸ਼ਹਿਣਾ, 16 ਨਵੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਦੇ ਖੇਡ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਗੱਤਕਾ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਲੜਕੇ ਅਤੇ ਲੜਕੀਆਂ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ।

ਮੌੜ ਨਾਭਾ ਵਿਖੇ ਗਤਕਾ ਮੁਕਾਬਲੇ ਦੀ ਸ਼ੁਰੂਆਤ ਕਰਦੇ ਹੋਏ ਸੁਸਾਇਟੀ ਦੇ ਆਗੂ। ਤਸਵੀਰ: ਸੁਰੇਸ਼ ਗੋਗੀ 17-11-2026
ਸ਼ਹਿਣਾ, 16 ਨਵੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਦੇ ਖੇਡ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਗੱਤਕਾ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਲੜਕੇ ਅਤੇ ਲੜਕੀਆਂ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ। ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਦੇ ਆਗੂ ਭਾਈ ਗੁਰਪ੍ਰੀਤ ਸਿੰਘ ਮੌੜ ਨੇ ਦੱਸਿਆ ਕਿ ਲੜਕੀਆਂ ਦੇ ਗੱਤਕਾ ਮੁਕਾਬਲੇ ਵਿਚ ਖੁਸਵੀਰ ਕੌਰ ਬਿਲਾਸਪੁਰ ਨੇ ਪਹਿਲਾਂ, ਸੁਖਮਨ ਕੌਰ ਬਿਲਾਸਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕਿਆਂ ਦੇ ਫਾਈਟ ਮੁਕਾਬਲੇ ਵਿਚ ਭਾਈ ਬਚਿੱਤਰ ਸਿੰਘ ਗੱਤਕਾ ਅਖਾੜਾ ਹਠੂਰ ਨੇ ਪਹਿਲਾਂ, ਬਾਬਾ ਦੀਪ ਸਿੰਘ ਗੱਤਕਾ ਅਖਾੜਾ ਬਿਲਾਸਪੁਰ ਨੇ ਦੂਜਾ, ਵਿਰਾਸਤ ਏ ਖ਼ਾਲਸਾ ਗੱਤਕਾ ਗਰੁੱਪ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਟੀਮ ਡੈਮੋ ਮੁਕਾਬਲੇ ਦੌਰਾਨ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਬਿਲਾਸਪੁਰ ਨੇ ਪਹਿਲਾਂ, ਸ਼ਹੀਦ ਭਾਈ ਤਾਰੂ ਸਿੰਘ ਗੱਤਕਾ ਅਖਾੜਾ ਕਰਾੜਵਾਲਾ ਨੇ ਦੂਜਾ, ਵਿਰਾਸਤ ਏ ਖ਼ਾਲਸਾ ਗੱਤਕਾ ਗਰੁੱਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਹੀ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਐਨ.ਆਰ.ਆਈਜ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਅਤੇ ਫਿਜੀਓਥਰੈਪੀ ਕੈਂਪ ਲਗਾਇਆ ਗਿਆ। ਡਾ. ਦੇਵਲ ਮਿੱਤਲ ਬਰਨਾਲਾ ਦੀ ਟੀਮ ਵਲੋਂ ਮਰੀਜ਼ਾਂ ਦਾ ਚੈੱਕਅਪ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ। ਡਾ. ਗੁਰਸੇਵਕ ਸਿੰਘ ਵਲੋਂ ਫਿਜੀਓਥੈਰੇਪੀ ਦੀ ਸੇਵਾ ਨਿਭਾਈ ਗਈ। 21 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਸੇਵਾ ਵੀ ਕੀਤੀ ਗਈ। ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਤੌਰ ਤੇ ਲਾਭ ਸਿੰਘ ਉਗੋਕੇ ਹਲਕਾ ਵਿਧਾਇਕ, ਪਿਰਮਲ ਸਿੰਘ ਧੌਲਾ ਸਾਬਕਾ ਵਿਧਾਇਕ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ, ਡਾ. ਹਰਜਿੰਦਰ ਸਿੰਘ ਜੱਖੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਲੱਕੀ ਪੱਖੋ, ਜਸਵਿੰਦਰ ਸਿੰਘ ਗਿੱਲ , ਸਰਪੰਚ ਬਲਜੀਤ ਸਿੰਘ ਗਿੱਲ ਪੱਤੀ, ਸਰਪੰਚ ਮਲਕੀਤ ਸਿੰਘ ਮੌੜ ਨਾਭਾ, ਸਰਪੰਚ ਹਰਜਿੰਦਰ ਸਿੰਘ ਮੌੜ ਪਟਿਆਲਾ ਆਦਿ ਨੇ ਵੀ ਹਾਜ਼ਰੀ ਲਗਵਾਈ। ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ, ਬਲਵੀਰ ਸਿੰਘ ਖ਼ਜ਼ਾਨਚੀ, ਅਵਤਾਰ ਸਿੰਘ ਜਨਰਲ ਸਕੱਤਰ, ਕਰਮਜੀਤ ਸਿੰਘ ਰੂਪੀ ਪ੍ਰੈਸ ਸਕੱਤਰ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਲਖਵੀਰ ਸਿੰਘ, ਗੁਰਤੇਜ ਸਿੰਘ ਉਗੋਕੇ ਆਦਿ ਨੇ ਆਏ ਮਹਿਮਾਨਾਂ ਅਤੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਅੱਜ ਦੇ ਸੰਗਰੂਰ ਧਰਨੇ ਵਿਚ ਬਰਨਾਲਾ ਤੋਂ ਪੁੱਜੇਗਾ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ ਵਿਸ਼ਾਲ ਜਥਾ-ਇੰਜੀ. ਕੇਵਲ ਸਿੰਘ ਪੰਡੋਰੀ ਅਗਲੀ ਖ਼ਬਰ ‘ ਆਪ’ ਸਰਕਾਰ ਦੀਆਂ ਨੀਤੀਆਂ ਕਾਰਨ ਸੂਬਾ ਸੰਕਟ ਵਿਚ, ਕਾਂਗਰਸ ਦੀ ਯਾਤਰਾ ਵੀ ਮਹਿਜ਼ ਚੋਣ ਸਟੰਟ - ਸੰਤ ਘੁੰਨਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।