ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਪਹਿਲਾ ਸਥਾਨ ਕੀਤਾ ਹਾਸਿਲ
ਟੱਲੇਵਾਲ, 16 ਨਵੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਅਰਸ਼ਦੀਪ ਸਿੰਘ ਅਤੇ ਸਾਹਿਲ ਪ੍ਰੀਤ ਸਿੰਘ ਵਲੋਂ ਤਿਆਰ ਕੀਤਾ ਗਿਆ ‘ਕਲੈਪ ਸੈਂਸਰ ਆਧਾਰਿਤ ਮਾਡਲ’ ਆਪਣੀ ਨਵੀਨਤਮ ਸੋਚ, ਵਿਗਿਆਨਕ ਉਪਯੋਗਤਾ ਅਤੇ ਰਚਨਾਤਮਿਕ ਪੇਸ਼ਕਾਰੀ ਸਦਕਾ ਸਭ ਤੋਂ ਉੱਤਮ ਮੰਨਿਆ ਗਿਆ ਅਤੇ ਇਸ ਨੂੰ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਹੋਇਆ।
ਅਜੀਤ ਡੈਸਕ
17-11-2026