18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਤਿੰਨ ਦਿਨਾਂ ‘ਸਰਕਾਰੀ ਪੈਨਸ਼ਨਰ ਸੇਵਾ ਮੇਲਾ’ ਅੱਜ ਤੋਂ

ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਸਮੂਹ ਸਰਕਾਰੀ ਵਿਭਾਗਾਂ ਤੋਂ ਸੇਵਾਮੁਕਤ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ‘ਪੈਨਸ਼ਨਰ ਸੇਵਾ ਪੋਰਟਲ’ ਲਾਗੂ ਕੀਤਾ ਗਿਆ ਹੈ। ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਪੈਨਸ਼ਨਰਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਬਰਨਾਲਾ ਵਿਖੇ ਮਿਤੀ 19 ਤੋਂ 21 ਨਵੰਬਰ ਤੱਕ ਤਿੰਨ ਰੋਜ਼ਾ ‘ਸਰਕਾਰੀ ਪੈਨਸ਼ਨਰ ਸੇਵਾ ਮੇਲਾ’ ਆਯੋਜਿਤ ਕੀਤਾ ਜਾ ਰਿਹਾ ਹੈ।

ਬਲਵੰਤ ਸਿੰਘ ਭੁੱਲਰ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਰਨਾਲਾ। 19-11-2026

ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਸਮੂਹ ਸਰਕਾਰੀ ਵਿਭਾਗਾਂ ਤੋਂ ਸੇਵਾਮੁਕਤ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ‘ਪੈਨਸ਼ਨਰ ਸੇਵਾ ਪੋਰਟਲ’ ਲਾਗੂ ਕੀਤਾ ਗਿਆ ਹੈ। ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਪੈਨਸ਼ਨਰਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਬਰਨਾਲਾ ਵਿਖੇ ਮਿਤੀ 19 ਤੋਂ 21 ਨਵੰਬਰ ਤੱਕ ਤਿੰਨ ਰੋਜ਼ਾ ‘ਸਰਕਾਰੀ ਪੈਨਸ਼ਨਰ ਸੇਵਾ ਮੇਲਾ’ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਰਨਾਲਾ ਬਲਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਨਵੇਂ ਪੋਰਟਲ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਊਂਟਿੰਗ, ਈ-ਪੀ.ਪੀ.ਓ., ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਨ ਅਤੇ ਸੈਕਸ਼ਨ ਮੌਡਿਊਲ ਆਦਿ ਸੇਵਾਵਾਂ ਦਾ ਉਪਬੰਧ ਕੀਤਾ ਗਿਆ ਹੈ। ਇਸ ਪੋਰਟਲ ਤਹਿਤ ਸੂਬੇ ਦੇ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦਾ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕੀਤਾ ਜਾਣਾ ਹੈ ਅਤੇ ਈ-ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਮੇਲੇ ਦੌਰਾਨ ਇੱਕੋ ਛੱਤ ਹੇਠ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਅਤੇ ਬ੍ਰਾਂਚਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹਿਣਗੇ, ਜੋ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ., ਡਿਜੀਟਲ ਲਾਈਫ਼ ਸਰਟੀਫਿਕੇਟ ਅਤੇ ਪੈਨਸ਼ਨ ਸਬੰਧੀ ਹੋਰ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਕਰਨਗੇ। ਇਸ ਤੋਂ ਇਲਾਵਾ ਭਵਿੱਖ ਵਿਚ ਇਸ ਪੋਰਟਲ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਪੈਨਸ਼ਨਰਾਂ ਪਾਸੋਂ ਸੁਝਾਅ ਵੀ ਪ੍ਰਾਪਤ ਕੀਤੇ ਜਾਣਗੇ।

ਪਿਛਲੀ ਖ਼ਬਰ ਮੀਤ ਹੇਅਰ ਐਸ.ਐਚ.ਓ. ਬਣ ਕੇ ਲੋਕਾਂ ’ਤੇ ਝੂਠੇ ਪਰਚੇ ਦਰਜ ਕਰਵਾ ਰਿਹਾ- ਚੰਨੀ ਅਗਲੀ ਖ਼ਬਰ ਪਿੰਡ ਚੀਮਾ ਦੀ ਅਨਾਜ ਮੰਡੀ ਵਿਚ ਫ਼ਸਲ ਦੀ ਖ਼ਰੀਦ ਅਚਾਨਕ ਬੰਦ ਹੋਣ ਕਾਰਨ ਕਿਸਾਨਾਂ ’ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।