‘ ਆਪ’ ਸਰਕਾਰ ਦੀਆਂ ਜ਼ਿਆਦਤੀਆਂ ਦਾ ਲੋਕ ਚੋਣਾਂ ਦੌਰਾਨ ਲੈਣਗੇ ਹਿਸਾਬ- ਚੰਨੀ
ਭਦੌੜ, 18 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵਲੋਂ ਜਵਾਨੀ ਸੰਭਾਲ ਸਾਈਕਲ ਯਾਤਰਾ ਦੌਰਾਨ ਹਲਕਾ ਭਦੌੜ ਦੇ ਪਿੰਡ ਨੈਣੇਵਾਲ ਵਿਖੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਦੀ ਅਗਵਾਈ ਹੇਠ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਸਰਕਾਰ ਵਲੋਂ ਕੀਤੀਆਂ ਗਈਆਂ ਵਧੀਕੀਆਂ ਅਤੇ ਵਾਅਦਿਆਂ ਤੋਂ ਮੁੱਕਰਨ ਦਾ ਹਿਸਾਬ ਆਉਣ ਵਾਲੀਆਂ ਚੋਣਾਂ ’ਚ ਜ਼ਰੂਰ ਲੈਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ।
ਪ
ਪਿੰਡ ਨੈਣੇਵਾਲ ਵਿਖੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦਾ ਸਵਾਗਤ ਕਰਦੇ ਹੋਏ ਕਾਂਗਰਸੀ ਆਗੂ। ਤਸਵੀਰ : ਰਜਿੰਦਰ ਬੱਤਾ
19-11-2026
ਭਦੌੜ, 18 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵਲੋਂ ਜਵਾਨੀ ਸੰਭਾਲ ਸਾਈਕਲ ਯਾਤਰਾ ਦੌਰਾਨ ਹਲਕਾ ਭਦੌੜ ਦੇ ਪਿੰਡ ਨੈਣੇਵਾਲ ਵਿਖੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਦੀ ਅਗਵਾਈ ਹੇਠ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਸਰਕਾਰ ਵਲੋਂ ਕੀਤੀਆਂ ਗਈਆਂ ਵਧੀਕੀਆਂ ਅਤੇ ਵਾਅਦਿਆਂ ਤੋਂ ਮੁੱਕਰਨ ਦਾ ਹਿਸਾਬ ਆਉਣ ਵਾਲੀਆਂ ਚੋਣਾਂ ’ਚ ਜ਼ਰੂਰ ਲੈਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਸਰਕਾਰ ਵਲੋਂ ਕੀਤੇ ਗਏ ਵਾਅਦੇ ਅੱਜ ਵੀ ਅਧੂਰੇ ਪਏ ਹਨ ਅਤੇ ਆਮ ਲੋਕ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਅਤੇ ਹੋਰ ਸਮਾਜਿਕ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਫੈਲਾਅ ਬੇਹੱਦ ਚਿੰਤਾਜਨਕ ਹੈ। ਨਸ਼ਿਆਂ ਨੇ ਅਨੇਕਾਂ ਘਰਾਂ ਦੇ ਚਿਰਾਗ਼ ਬੁਝਾ ਦਿੱਤੇ ਹਨ ਅਤੇ ਮਾਪਿਆਂ ਦੇ ਬੁਢਾਪੇ ਦਾ ਸਹਾਰਾ ਖੋਹ ਲਿਆ ਹੈ। ਜੇਕਰ ਨਸ਼ਿਆਂ ਕਾਰਨ ਘਰਾਂ ਦੇ ਪੁੱਤ ਹੀ ਨਾ ਰਹਿਣਗੇ ਤਾਂ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦਾ ਕੀ ਲਾਭ ਰਹਿ ਜਾਂਦਾ ਹੈ। ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਉਨ੍ਹਾਂ ਨੂੰ ਰੁਜ਼ਗਾਰ ਦੇਣਾ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੋਣਾ ਚਾਹੀਦਾ ਹੈ। ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਸੂਬੇ ਦੀ ਬਿਹਤਰੀ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਅਪੀਲ ਕੀਤੀ। ਇਸ ਸਮੇਂ ਵਿਧਾਇਕ ਕੁਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ ਪਿਰਮਲ ਸਿੰਘ ਧੋਲਾ, ਸੀਨੀ: ਆਗੂ ਬੀਬੀ ਸੁਰਿੰਦਰ ਕੌਰ ਬਾਲੀਆ, ਇੰਜ: ਰਾਜਵਿੰਦਰ ਸਿੰਘ ਸੀਤਲ, ਪ੍ਰਧਾਨ ਗੁਰਤੇਜ ਸਿੰਘ ਸੰਧੂ, ਅਮਰਜੀਤ ਸਿੰਘ ਜੀਤਾ, ਐਡਵੋਕੇਟ ਇਕਬਾਲ ਸਿੰਘ ਗਿੱਲ, ਰਵਿੰਦਰ ਸਿੰਘ ਬਿੰਦਰੀ, ਗੁਰਸੇਵਕ ਸਿੰਘ ਨੈਣੇਵਾਲ, ਰਸ਼ਭਿੰਦਰ ਸ਼ਰਮਾ, ਅਮਰਜੀਤ ਸਿੰਘ ਚੇਲਾ, ਮਨਜੀਤ ਸਿੰਘ ਕੌੜਾ, ਕਰਮਜੀਤ ਸਿੰਘ ਕੰਮਾ, ਜਗਤਾਰ ਸਿੰਘ ਜੰਗੀਆਣਾ, ਜਗਦੇਵ ਸਿੰਘ ਸੰਧੂ ਕਲਾਂ, ਪ੍ਰਗਟ ਸਿੰਘ ਜੰਗੀਆਣਾ, ਕਰਨੈਲ ਸਿੰਘ ਸਰਾਂ ਨੈਣੇਵਾਲ, ਨਿਰਮਲ ਸਿੰਘ ਭਦੌੜੀਆ, ਪੁਪਿੰਦਰ ਸਿੰਘ ਸੰਧੂ, ਡਾ: ਮੇਜਰ ਸਿੰਘ, ਬਲਜਿੰਦਰ ਸਿੰਘ ਅਲਕੜਾ, ਸ਼ਿਵ ਚਰਨ ਮੱਝੂਕੇ, ਗੁਰਚਰਨ ਸਿੰਘ ਸ਼ਹਿਣਾ, ਅੰਤਰ ਸਿੰਘ ਜੰਡਸਰ, ਗੋਕਲ ਸਿੰਘ ਸਹੋਤਾ, ਵਕੀਲ ਸਿੰਘ, ਨਾਹਰ ਸਿੰਘ ਔਲਖ ਆਦਿ ਹਾਜ਼ਰ ਸਨ।