19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਾਜਾਇਜ਼ ਅਸਲ੍ਹੇ ਸਮੇਤ ਮੋਟਰਸਾਈਕਲ ਸਵਾਰ ਕਾਬੂ

ਮਹਿਲ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਇਕ ਮੋਟਰਸਾਈਕਲ ਸਵਾਰ ਨੂੰ ਨਾਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਬੱਬੂ ਪੁੱਤਰ ਫ਼ਤਿਹ ਸਿੰਘ ਵਾਸੀ ਕਲਾਲ ਮਾਜਰਾ (ਹਾਲ ਵਾਸੀ ਪ੍ਰੇਮ ਨਗਰ, ਬਰਨਾਲਾ) ਵਜੋਂ ਹੋਈ ਹੈ, ਜਿਸ ਕੋਲੋਂ ਤਲਾਸ਼ੀ ਦੌਰਾਨ 315 ਬੋਰ ਦਾ ਇਕ ਦੇਸੀ ਕੱਟਾ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।

ਅਜੀਤ ਡੈਸਕ 19-11-2026
ਮਹਿਲ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਇਕ ਮੋਟਰਸਾਈਕਲ ਸਵਾਰ ਨੂੰ ਨਾਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਬੱਬੂ ਪੁੱਤਰ ਫ਼ਤਿਹ ਸਿੰਘ ਵਾਸੀ ਕਲਾਲ ਮਾਜਰਾ (ਹਾਲ ਵਾਸੀ ਪ੍ਰੇਮ ਨਗਰ, ਬਰਨਾਲਾ) ਵਜੋਂ ਹੋਈ ਹੈ, ਜਿਸ ਕੋਲੋਂ ਤਲਾਸ਼ੀ ਦੌਰਾਨ 315 ਬੋਰ ਦਾ ਇਕ ਦੇਸੀ ਕੱਟਾ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਜਾਣਕਾਰੀ ਦਿੰਦਿਆਂ ਏ.ਐਸ.ਆਈ ਲਾਭ ਸਿੰਘ ਨੇ ਦੱਸਿਆ ਕਿ ਐਸ.ਐਚ.ਓ. ਕਮਲਜੀਤ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਮਹਿਲ ਕਲਾਂ-ਰਾਏਕੋਟ ਰੋਡ ’ਤੇ ਵਿਸ਼ੇਸ਼ ਨਾਕਾ ਲਾਇਆ ਹੋਇਆ ਸੀ। ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਉਕਤ ਵਿਅਕਤੀ ਰਾਏਕੋਟ ਵਾਲੇ ਪਾਸਿਓਂ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਆ ਰਿਹਾ ਹੈ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕਾਬੂ ਕਰ ਲਿਆ ਗਿਆ। ਥਾਣਾ ਮੁਖੀ ਕਮਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਅਤੇ ਨਾਜਾਇਜ਼ ਅਸਲਾ ਰੱਖਣ ਵਾਲਿਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਮਹਿਲ ਕਲਾਂ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਮੁਕੱਦਮਾ ਨੰਬਰ 127 ਦਰਜ ਕਰ ਲਿਆ ਹੈ। ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਹਥਿਆਰ ਲਿਆਉਣ ਦੇ ਅਸਲ ਮਕਸਦ ਦਾ ਪਤਾ ਲਾਇਆ ਜਾ ਸਕੇ।
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਹਰਾ ਪੈੱਨ ਜਨਤਾ ਦੀ ਭਲਾਈ ਲਈ ਨਹੀਂ ਵਰਤਿਆ- ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ‘ ਆਪ’ ਸਰਕਾਰ ਦੀਆਂ ਜ਼ਿਆਦਤੀਆਂ ਦਾ ਲੋਕ ਚੋਣਾਂ ਦੌਰਾਨ ਲੈਣਗੇ ਹਿਸਾਬ- ਚੰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।