19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐੱਸ.ਡੀ.ਐੱਮ. ਵਲੋਂ ਇਲਾਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ, ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਤਪਾ ਮੰਡੀ, 19 ਨਵੰਬਰ (ਪ੍ਰਵੀਨ ਗਰਗ)-ਉਪ ਮੰਡਲ ਤਪਾ ’ਚ ਝੋਨੇ ਦੀ ਖ਼ਰੀਦ ਦੇ ਮੱਦੇਨਜ਼ਰ ਐੱਸ. ਡੀ.

ਬਾਹਰਲੀ ਅਨਾਜ ਮੰਡੀ ਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਐੱਸ.ਡੀ.ਐੱਮ. ਤਪਾ ਗਗਨਦੀਪ ਸਿੰਘ। ਤਸਵੀਰ : ਪ੍ਰਵੀਨ ਗਰਗ 20-11-2026
ਤਪਾ ਮੰਡੀ, 19 ਨਵੰਬਰ (ਪ੍ਰਵੀਨ ਗਰਗ)-ਉਪ ਮੰਡਲ ਤਪਾ ’ਚ ਝੋਨੇ ਦੀ ਖ਼ਰੀਦ ਦੇ ਮੱਦੇਨਜ਼ਰ ਐੱਸ.ਡੀ.ਐੱਮ ਗਗਨਦੀਪ ਸਿੰਘ ਨੇ ਬਾਹਰਲੀ ਅਨਾਜ ਮੰਡੀ ਤੋਂ ਇਲਾਵਾ ਇਲਾਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰ ਕੇ ਐੱਸ.ਡੀ.ਐੱਮ ਗਗਨਦੀਪ ਸਿੰਘ ਨੇ ਮੰਡੀਆਂ ਵਿਚਲੇ ਬੰਦੋਬਸਤ ਦੀ ਸਮੀਖਿਆ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਲਿਆਉਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਨੂੰ ਸਮੇਂ ਸਿਰ ਖ਼ਰੀਦ ਕੇ ਨਿਰਧਾਰਿਤ ਸਮੇਂ ’ਚ ਅਦਾਇਗੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਸਾਨਾਂ ਨੂੰ ਨਿਰਧਾਰਿਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਕਿ ਫ਼ਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਵਿਚਲੇ ਸਾਰੇ ਖਰੀਦ ਕੇਂਦਰਾਂ ’ਚ ਢੁਕਵੀਂ ਮਾਤਰਾ ਵਿਚ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤੇ ਬਾਰਦਾਨਾ ਵੀ ਲੋੜੀਂਦੀ ਗਿਣਤੀ ਵਿਚ ਉਪਲਬਧ ਹੈ। ਇਸ ਮੌਕੇ ਇੰਸਪੈਕਟਰ ਮੋਹਿਤ ਗੋਇਲ, ਇੰਸਪੈਕਟਰ ਤਰੁਨ ਵਿਜੇ ਸਿੰਗਲਾ, ਅੰਗਰੇਜ਼ ਸਿੰਘ ਤੋਂ ਇਲਾਵਾ ਆੜ੍ਹਤੀਏ ਮੌਜੂਦ ਸਨ।
ਪਿਛਲੀ ਖ਼ਬਰ ਸੂਬਾ ਸਰਕਾਰ ਦੀਆਂ ਨੀਤੀਆਂ ਕਾਰਨ ਵਪਾਰੀ ਵਰਗ ਨਿਰਾਸ਼ ਤੇ ਅਸੁਰੱਖਿਅਤ - ਮੋਹਿਤ ਗੁਪਤਾ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਸ਼ੋਅ ਐਂਡ ਟੈੱਲ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।