ਸੂਬੇ ਦੀ ਜਨਤਾ ਮੁੜ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ-ਵਿਧਾਇਕ ਲਾਭ ਸਿੰਘ ਉੱਗੋਕੇ
ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਪੰਜਾਬ ਦੀ ਜਨਤਾ 2027 ਵਿਚ ਦੁਬਾਰਾ ਸ: ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੀ ਹੈ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਜੋ ਵਾਅਦੇ ਸੂਬੇ ਦੀ ਜਨਤਾ ਨਾਲ ਮੈਨੀਫੈਸਟੋ ਵਿਚ ਕੀਤੇ ਸਨ। ਉਨ੍ਹਾਂ ਸਾਰੇ ਵਾਅਦਿਆਂ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਪੂਰਾ ਕਰ ਕੇ ਵਿਖਾਇਆ ਹੈ।
ਹ
ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਆਪਣੇ ਦਫ਼ਤਰ ਵਿਚ ਗੱਲਬਾਤ ਕਰਦੇ ਹੋਏ। ਤਸਵੀਰ : ਵਿਜੇ ਸ਼ਰਮਾ
20-11-2026
ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਪੰਜਾਬ ਦੀ ਜਨਤਾ 2027 ਵਿਚ ਦੁਬਾਰਾ ਸ: ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੀ ਹੈ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਜੋ ਵਾਅਦੇ ਸੂਬੇ ਦੀ ਜਨਤਾ ਨਾਲ ਮੈਨੀਫੈਸਟੋ ਵਿਚ ਕੀਤੇ ਸਨ। ਉਨ੍ਹਾਂ ਸਾਰੇ ਵਾਅਦਿਆਂ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਪੂਰਾ ਕਰ ਕੇ ਵਿਖਾਇਆ ਹੈ। ਇਸ ਤੋਂ ਇਲਾਵਾ ਜੋ ਵਾਅਦੇ ਮੈਨੀਫੈਸਟੋ ਵਿਚ ਨਹੀਂ ਸਨ ਉਹ ਵੀ ਦਰਜਨ ਦੇ ਕਰੀਬ ਵਾਅਦੇ ਪੂਰੇ ਕੀਤੇ ਹਨ। ਇਸ ਸਬੰਧੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਆਪਣੇ ਦਫ਼ਤਰ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਵਿਸ਼ਵਾਸ ਅਤੇ ਉਮੀਦ ਨਾਲ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਸ ਵਿਸ਼ਵਾਸ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸ ਮੌਕੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਕੁਮਾਰ, ਪੀ.ਏ. ਅਮਨਾ ਦਰਾਜ਼, ਪੀ.ਏ. ਹੈਰੀ ਧਾਲੀਵਾਲ, ਅਵਤਾਰ ਸਿੰਘ, ਜੱਸੀ ਪੁਰਬਾ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰਤੇਜ ਸਿੰਘ ਧਾਲੀਵਾਲ, ਵਿਕਰਮ ਸਿੰਘ, ਪਰਮਿੰਦਰ ਸਿੰਘ, ਜਗਵਿੰਦਰ ਸਿੰਘ, ਹੈਪੀ ਸਿੰਘ ਆਦਿ ਹਾਜ਼ਰ ਸਨ।