ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲੇਬਰ ਚੌਕ ਵਿਚ ਕਰਵਾਇਆ ਸੈਮੀਨਾਰ
ਸੰਗਰੂਰ, 19 ਨਵੰਬਰ (ਅਮਨਦੀਪ ਸਿੰਘ ਬਿੱਟਾ) – ਸੰਗਰੂਰ ਦੇ ਲੇਬਰ ਚੌਕ ਵਿਚ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਇੰਚਾਰਜ ਜ਼ਿਲ੍ਹਾ ਐਜੂਕੇਸ਼ਨ ਸੈੱਲ ਸੰਗਰੂਰ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਇੱਕ ਸੈਮੀਨਾਰ ਕਰਵਾਇਆ ਗਿਆ। ਇਕੱਤਰ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਨਸ਼ੇ ਉਹ ਭੈੜੀ ਅਲਾਮਤ ਹਨ ਜੋ ਸਮਾਜ ਨੂੰ ਘੁਣ ਵਾਂਗ ਖੋਖਲਾ ਕਰ ਰਹੇ ਹਨ।
ਅਜੀਤ ਡੈਸਕ
20-11-2026