ਜ਼ਿਲ੍ਹਾ ਬਰਨਾਲਾ ਵਿਚ ਅੱਜ ਤੋਂ 24 ਨਵੰਬਰ ਤੱਕ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ-ਜ਼ਿਲ੍ਹਾ ਟੀਕਾਕਰਨ ਅਫ਼ਸਰ
ਬਰਨਾਲਾ, 21 ਨਵੰਬਰ (ਨਰਿੰਦਰ ਅਰੋੜਾ)-ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਅਤੇ ਇੰਚਾਰਜ ਸਿਵਲ ਸਰਜਨ ਬਰਨਾਲਾ-ਕਮ-ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮਿੰਦਰ ਕੌਰ ਔਜਲਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਚ 22 ਤੋਂ 24 ਨਵੰਬਰ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ 51,746 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਜ਼
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ
22-11-2026
ਬਰਨਾਲਾ, 21 ਨਵੰਬਰ (ਨਰਿੰਦਰ ਅਰੋੜਾ)-ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਅਤੇ ਇੰਚਾਰਜ ਸਿਵਲ ਸਰਜਨ ਬਰਨਾਲਾ-ਕਮ-ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮਿੰਦਰ ਕੌਰ ਔਜਲਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਚ 22 ਤੋਂ 24 ਨਵੰਬਰ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ 51,746 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 22 ਨਵੰਬਰ ਨੂੰ ਜ਼ਿਲ੍ਹੇ ਭਰ ਵਿਚ ਸਥਾਪਤ ਕੀਤੇ ਗਏ 224 ਰੈਗੂਲਰ ਬੂਥਾਂ, 9 ਟਰਾਂਜ਼ਿਟ ਟੀਮਾਂ ਅਤੇ 12 ਮੋਬਾਈਲ ਟੀਮਾਂ ਵਲੋਂ 5 ਸਾਲ ਤੋਂ ਛੋਟੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤੋਂ ਬਾਅਦ ਮੁਹਿੰਮ ਦੇ ਦੂਜੇ ਦਿਨ 23 ਨਵੰਬਰ ਅਤੇ ਤੀਜੇ ਦਿਨ 24 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਸਿਆਨ ਜਾਫਰ ਨੇ ਦੱਸਿਆ ਕਿ ਮੋਬਾਈਲ ਟੀਮਾਂ ਵਲੋਂ ਵਿਸ਼ੇਸ਼ ਤੌਰ ’ਤੇ ਇੱਟਾਂ ਦੇ ਭੱਠਿਆਂ, ਝੁੱਗੀਆਂ, ਟੱਪਰਵਾਸਾਂ ਦੇ ਟਿਕਾਣਿਆਂ, ਫ਼ੈਕਟਰੀਆਂ ਅਤੇ ਨਿਰਮਾਣ ਅਧੀਨ ਇਮਾਰਤਾਂ ਵਿਚ ਜਾ ਕੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ। ਸਿਹਤ ਵਿਭਾਗ ਬਰਨਾਲਾ ਵਲੋਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ। ਇਸ ਮੁਹਿੰਮ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਮਾਜ ਸੇਵੀ ਸੰਸਥਾਵਾਂ ਅਤੇ ਆਸ਼ਾ ਵਰਕਰਾਂ ਵਲੋਂ ਆਪਸੀ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।