23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਨੌਜਵਾਨ ਕੀਤੇ ਕਾਬੂ

ਤਪਾ ਮੰਡੀ, 22 ਨਵੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ 47 ਪਾਬੰਦੀਸ਼ੁਦਾ ਗੋਲੀਆਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਸਬੰਧ ’ਚ ਵਾਲਮੀਕ ਚੌਂਕ ਤਪਾ ਮੌਜੂਦ ਸੀ।

ਕਾਬੂ ਕੀਤੇ ਗਏ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ 23-11-2026
ਤਪਾ ਮੰਡੀ, 22 ਨਵੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ 47 ਪਾਬੰਦੀਸ਼ੁਦਾ ਗੋਲੀਆਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਸਬੰਧ ’ਚ ਵਾਲਮੀਕ ਚੌਂਕ ਤਪਾ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਦੋ ਨੌਜਵਾਨ ਸੂਰਜ ਕੁਮਾਰ ਉਰਫ ਕਾਲੀਆ ਪੁੱਤਰ ਰਾਜਨੀਤੀ ਵਾਸੀ ਨੇੜੇ ਦਰਾਜ਼ ਫਾਟਕ ਤਪਾ ਅਤੇ ਭਰਤ ਉਰਫ ਸਾਂਪਲਾ ਪੁੱਤਰ ਰਘਵੀਰ ਚੰਦ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਤਪਾ ਜੋ ਬਾਹਰੋਂ ਸਸਤੇ ਭਾਅ ’ਤੇ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਇਲਾਕੇ ’ਚ ਵੇਚਣ ਦੇ ਆਦੀ ਹਨ, ਜੋ ਅੱਜ ਵੀ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੀ ਫ਼ਿਰਾਕ ’ਚ ਵੇਅਰ ਹਾਊਸ ਗੁਦਾਮਾਂ ਦੀ ਬੈਕ ਸਾਈਡ ਜੋ ਸੜਕ ਰੇਲਵੇ ਪਲੇਟੀ ਵੱਲ ਜਾਂਦੀ ਹੈ, ਬਾਹੱਦ ਤਪਾ ਵਿਖੇ ਗਾਹਕਾਂ ਨੂੰ ਵੇਚਣ ਦੀ ਤਾਕ ਵਿਚ ਫਿਰ ਰਹੇ ਹਨ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਦੋਸ਼ੀ ਕਾਬੂ ਆ ਸਕਦੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਰੇਡ ਕਰ ਕੇ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 47 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਦਵਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਭਗਤਪੁਰਾ ਵਿਖੇ ਖ਼ਾਲੀ ਰਜਵਾਹੇ ਵਿਚ ਕਾਰ ਡਿੱਗੀ, ਮਾਂ-ਪੁੱਤ ਜ਼ਖ਼ਮੀ ਅਗਲੀ ਖ਼ਬਰ ਬਿਰਧ ਆਸ਼ਰਮ ਮਹਿਲ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।