ਅਗਰਵਾਲ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਪ੍ਰਧਾਨ ਮੋਹਿਤ ਗਰਗ ਵਲੋਂ ਵਪਾਰੀਆਂ ਨਾਲ ਮੀਟਿੰਗ
ਤਪਾ ਮੰਡੀ, 23 ਨਵੰਬਰ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਅਗਰਵਾਲ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਪ੍ਰਧਾਨ ਮੋਹਿਤ ਗਰਗ ਵਲੋਂ ਸ਼ਹਿਰ ਦੇ ਵਪਾਰੀ ਵਰਗ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਤਪਾ ਦੇ ਧਾਰਮਿਕ ਅਸਥਾਨ ਬਾਬਾ ਮੱਠ ਵਿਖੇ ਕੀਤੀ ਗਈ। ਮੀਟਿੰਗ ਵਿਚ ਐਸ.
ਤਪਾ ਮੰਡੀ, 23 ਨਵੰਬਰ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਅਗਰਵਾਲ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਪ੍ਰਧਾਨ ਮੋਹਿਤ ਗਰਗ ਵਲੋਂ ਸ਼ਹਿਰ ਦੇ ਵਪਾਰੀ ਵਰਗ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਤਪਾ ਦੇ ਧਾਰਮਿਕ ਅਸਥਾਨ ਬਾਬਾ ਮੱਠ ਵਿਖੇ ਕੀਤੀ ਗਈ। ਮੀਟਿੰਗ ਵਿਚ ਐਸ.ਡੀ.ਐਮ. ਤਪਾ ਗਗਨਦੀਪ ਸਿੰਘ, ਤਹਿਸੀਲਦਾਰ ਬੇਅੰਤ ਸਿੰਘ, ਸਿਟੀ ਇੰਚਾਰਜ ਕੁਲਵੰਤ ਸਿੰਘ ਅਤੇ ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੀਟਿੰਗ ਵਿਚ ਵੱਡੀ ਗਿਣਤੀ ’ਚ ਸਥਾਨਕ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੋਹਿਤ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖ਼ੁਦ ਵਪਾਰਕ ਪਿਛੋਕ ੜ ਨਾਲ ਜੁੜੇ ਹੋਣ ਕਾਰਨ ਉਹ ਕਾਰੋਬਾਰੀਆਂ ਨੂੰ ਪੇਸ਼ ਆਉਣ ਵਾਲੀਆਂ ਜ਼ਮੀਨੀ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੀਟਿੰਗ ਦੌਰਾਨ ਵਪਾਰੀਆਂ ਵਲੋਂ ਮਾਰਕੀਟਾਂ ਵਿਚ ਬੁਨਿਆਦੀ ਢਾਂਚੇ, ਟਰੈਫ਼ਿਕ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਆਉਂਦੀਆਂ ਦਿੱਕਤਾਂ ਸਬੰਧੀ ਮੁੱਦੇ ਚੁੱਕੇ ਗਏ, ਜਿਨ੍ਹਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ‘ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ’ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਸਿੱਧੇ ਤੌਰ ’ਤੇ ਸਬੰਧਿਤ ਵਿਭਾਗਾਂ ਅਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ-ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਐਸ.ਡੀ.ਐਮ. ਤਪਾ ਗਗਨਦੀਪ ਸਿੰਘ ਨੇ ਕਿਹਾ ਕਿ ਵਪਾਰੀਆਂ ਦੀਆਂ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਰਵੀ ਮੌੜ, ਆੜ੍ਹਤੀਆ ਐਸੋਸੀਏਸ਼ਨ ਤਪਾ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ, ਮਨੀਸ਼ ਮਿੱਤਲ, ਸੋਸ਼ਲ ਮੀਡੀਆ ਇੰਚਾਰਜ ਰਾਜ ਮਾਰਕੰਡਾ, ਬੰਟੀ ਮੌੜ, ਮੋਨੂੰ ਮੌੜ, ਤਰਲੋਕ ਚੰਦ ਤੋਤੀ, ਦੀਪਾ ਬੂਟਾ ਵਾਲਾ, ਲੱਕੀ ਭੱਟਾ, ਰੌਬਿਨ ਗਰਗ ਰੂਬੀ, ਰੋਹਿਤ ਮਿੱਤਲ, ਪੰਕਜ ਕੁਮਾਰ, ਰਜੀਵ ਗੋਲਾ, ਲਵਲੀ ਭੈਣੀ, ਡਾਕਟਰ ਲੱਕੀ, ਵਿਸ਼ਾਲ ਬਬਲਾ ਤੋਂ ਇਲਾਵਾ ਤਹਿਸੀਲ ਦਫ਼ਤਰ ਦੇ ਹਰਜਿੰਦਰ ਸਿੰਘ ਹੈਰੀ, ਸੁਪਰਡੈਂਟ ਹਰਵਿੰਦਰ ਸਿੰਘ ਅਤੇ ਨਗਰ ਕੌਂਸਲ ਦੇ ਸਮੂਹ ਕਰਮਚਾਰੀ ਮੌਜੂਦ ਸ ਨ।