47 ਵੀਂ ਪੰਜਾਬ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ’ਚ ਮਾ: ਮਹਿੰਦਰ ਸਿੰਘ ਸਰਾਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ
ਹੰਡਿਆਇਆ, 23 ਨਵੰਬਰ (ਗੁਰਜੀਤ ਸਿੰਘ ਖੁੱਡੀ)-ਅਕਾਲ ਕਾਲਜ ਮਸਤੂਆਣਾ ਸਾਹਿਬ ਵਿਖੇ ਹੋਈਆਂ ਮਾਸਟਰ ਖੇਡਾਂ-2026 ਵਿਚ ਮਾ: ਮਹਿੰਦਰ ਸਿੰਘ ਸਰਾਂ ਕੌਮਾਂਤਰੀ ਖਿਡਾਰੀ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਹੰਡਿਆਇਆ ਅਤੇ ਜ਼ਿਲ੍ਹਾ ਬਰਨਾਲਾ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸੰਤ ਅਤਰ ਸਿੰਘ ਜੀ ਦੀ 100ਵੀਂ ਬਰਸੀ ਨੂੰ ਸਮਰਪਿਤ 47ਵੀਂ ਪੰਜਾਬ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹੋਈ।
ਅਜੀਤ ਡੈਸਕ
24-11-2026