23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਗੁਰਪੁਰਬ ਮਨਾਇਆ

ਭਦੌੜ, 23 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਚ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਤੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨਾਲ ਕੀਤੀ ਗਈ।

ਅਜੀਤ ਡੈਸਕ 24-11-2026
ਭਦੌੜ, 23 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਚ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਤੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਗੁਰਬਾਣੀ ਸ਼ਬਦ ਗਾਇਨ, ਧਾਰਮਿਕ ਕਵਿਤਾਵਾਂ, ਭਾਸ਼ਣ ਅਤੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਿਤ ਵਿਚਾਰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤੇ। ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ ਨੂੰ ਬਾਖ਼ੂਬੀ ਦਰਸਾਇਆ। ਇਸ ਸਮੇਂ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਸਮਾਜ ਲਈ ਦਿੱਤੀਆਂ ਅਮੁੱਲ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਵਿਚਕਾਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਅਤੇ ਪਿ੍ਰੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਪੁਰਬ ਸਿਰਫ਼ ਤਿਉਹਾਰ ਮਨਾਉਣ ਦਾ ਦਿਨ ਨਹੀਂ, ਸਗੋਂ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪਵਿੱਤਰ ਮੌਕਾ ਹੈ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦੇ ਵਿਦਿਆਰਥੀ ਗੈਰੀ ਨੇ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਤੀਜਾ ਸਥਾਨ ਲਿਆ ਅਗਲੀ ਖ਼ਬਰ ਡਰੱਗ ਹੌਟ ਸਪੌਟ ਇਲਾਕਿਆਂ ’ਚ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ- ਅਭਿਜੀਤ ਕਪਲਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।